ਹੰਡਿਆਇਆ ਸਕੂਲ ਵਿਖੇ ਪੰਜਾਬੀ ਮਾਹ ਨੂੰ ਸਮਰਪਿਤ ਸਮਾਗਮ ਕਰਵਾਇਆ

0
WhatsApp Image 2024-11-27 at 5.10.39 PM

ਤਸਵੀਰ – ਹੰਡਿਆਇਆ ਸਕੂਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਨੁੱਕੜ ਨਾਟਕ ਪੇਸ਼ ਕਰਦੇ ਹੋਏ ।

ਹੰਡਿਆਇਆ, 27 ਨਵੰਬਰ (ਰਾਕੇਸ਼ ਜੇਠੀ ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਕੌਮੀ ਸੇਵਾ ਯੋਜਨਾ ਇਕਾਈ ਦੇ ਸਹਿਯੋਗ ਨਾਲ ਪੰਜਾਬੀ ਮਾਹ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਕੂਲ ਇੰਚਾਰਜ ਰਣਜੀਤ ਸਿੰਘ ਜੰਡੂ ਦੀ ਅਗਵਾਈ ਹੇਠ ਪੰਜਾਬੀ ਲੈਕਚਰਾਰ ਗੁਰਲਾਲ ਸਿੰਘ ਬੋਪਾਰਾਏ ਅਤੇ ਪੰਜਾਬੀ ਮਾਸਟਰ ਬਲਜੀਤ ਸਿੰਘ ਅਕਲੀਆ ਦੀ ਦੇਖ-ਰੇਖ ਕਰਵਾਏ ਇਸ ਸਮਾਗਮ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਪ੍ਰਗਟ ਸਿੰਘ, ਗੁਰਪ੍ਰੀਤ ਸਿੰਘ ਅਤੇ ਨਵਜੋਤ ਸਿੰਘ ਨੇ ਨੁੱਕੜ ਨਾਟਕ ਅਤੇ ਕਵੀਸ਼ਰੀ ਦੀ ਪੇਸ਼ਕਾਰੀ ਕੀਤੀ । ਵਿਦਿਆਰਥੀਆਂ ਨੂੰ ਪੰਜਾਬੀ ਅਧਿਆਪਕਾ ਵੰਦਨਾ ਅਤੇ ਸੁਖਵਿੰਦਰ ਕੌਰ ਨੇ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਪ੍ਰਿਤਪਾਲ ਸਿੰਘ, ਰੁਪਿੰਦਰ ਸਿੰਘ, ਮਨਦੀਪ ਸ਼ਰਮਾ, ਪੂਨਮ ਸ਼ਰਮਾ, ਨੇਹਾ ਗਰਗ, ਰਾਹੁਲ ਕੁਮਾਰ ਅਤੇ ਸਮੂਹ ਸਟਾਫ਼ ਹਾਜ਼ਰ ਸੀ ।

About The Author

Leave a Reply

Your email address will not be published. Required fields are marked *