ਸਿਹਤ ਵਿਭਾਗ ਜ਼ਿਲ੍ਹਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਡਾ. ਬਲਦੇਵ ਸਿੰਘ

0
WhatsApp Image 2024-11-28 at 2.04.42 PM

ਬਰਨਾਲਾ, 28 ਨਵੰਬਰ (ਰਵੀ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਜ਼ਿਲ੍ਹਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਡਾ. ਬਲਦੇਵ ਸਿੰਘ ਨੇ ਇੱਥੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਬਰਨਾਲਾ ਵਜੋਂ ਅਹੁਦਾ ਸੰਭਾਲਣ ਮੌਕੇ ਕੀਤਾ। ਇਸ ਤੋਂ ਪਹਿਲਾਂ ਡਾ. ਬਲਦੇਵ ਸਿੰਘ ਬਤੌਰ ਡਿਪਟੀ ਮੈਡੀਕਲ ਕਮਿਸ਼ਨਰ ਰੋਪੜ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਡਾ. ਬਲਦੇਵ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਜ਼ਿਲ੍ਹਾ ਵਾਸੀਆਂ ਤੱਕ ਪਹੁੰਚਾਉਣ ਲਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਸਮੇਂ ਸਿਰ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਗੁਰਮਿੰਦਰ ਕੌਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ , ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਤਪਿੰਦਰਜੋਤ ਕੌਸ਼ਲ ਐਸ.ਐਮ.ਓ. ਬਰਨਾਲਾ, ਡਾ. ਸਤਵੰਤ ਸਿੰਘ ਔਜਲਾ ਐਸ ਐਮ ਓ ਧਨੌਲਾ, ਡਾ. ਗੁਰਤੇਜਇੰਦਰ ਕੌਰ ਐਸ ਐਮ ਓ ਮਹਿਲ ਕਲਾਂ ਅਤੇ ਸਿਵਲ ਸਰਜਨ ਦਫਤਰ ਬਰਨਾਲਾ ਦੇ ਸਮੂਹ ਸਟਾਫ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਦਾ ਅਹੁਦਾ ਸੰਭਾਲਣ ਸਮੇਂ ਸਵਾਗਤ ਕੀਤਾ ਗਿਆ।

About The Author

Leave a Reply

Your email address will not be published. Required fields are marked *