ਵਿਸ਼ੇਸ ਟੀਕਾਕਰਣ ਮੁਹਿੰਮ ਤਹਿਤ ਭੱਠੇ ‘ਤੇ ਲਗਾਇਆ ਕੈਂਪ

0
bb

ਬਰਨਾਲਾ, 28 ਨਵੰਬਰ (ਰਾਕੇਸ਼ ਜੇਠੀ) : ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਅਤੇ ਸੀਐਚਸੀ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਮਹਿਲ ਕਲਾਂ ਬਲਾਕ ਵਿਖੇ ਮਿਤੀ 25 ਨਵੰਬਰ ਤੋਂ 30 ਨਵੰਬਰ ਤੱਕ ਵਿਸ਼ੇਸ ਟੀਕਾਕਰਣ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਇਜ਼ਰ ਫੀਮੇਲ ਬਲਵਿੰਦਰ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮਕਸਦ ਟੀਕਾਕਰਣ ਤੋਂ ਵਾਂਝੇ ਜਾਂ ਅਧੂਰਾ ਟੀਕਾਕਰਣ ਹੋਏ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਮੁਕੰਮਲ ਟੀਕਾਕਰਣ ਕਰਨਾ ਹੈ।
ਉਨ੍ਹਾਂ ਦੱਸਿਆ ਇਹ ਟੀਕਾਕਰਣ ਮੁਹਿੰਮ ਪ੍ਰਵਾਸੀ ਮਜ਼ਦੂਰਾਂ, ਝੁੱਗੀਆਂ ਝੋਂਪੜੀਆਂ, ਇੱਟਾਂ ਦੇ ਭੱਠੇ, ਪਥੇਰਾਂ, ਢਾਣੀਆਂ ਆਦਿ ਥਾਵਾਂ ‘ਤੇ ਚਲਾਈ ਜਾ ਰਹੀ ਹੈ। ਇਸ ਮੌਕੇ ਬੀਈਈ ਸ਼ਿਵਾਨੀ ਨੇ ਅਪੀਲ ਕਰਦਿਆਂ ਕਿਹਾ ਕਿ ਲੋਕ ਆਪਣੇ ਬੱਚਿਆਂ ਦਾ ਅਧੂਰਾ ਟੀਕਾਕਰਣ ਪੂਰਾ ਕਰਵਾਉਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ। ਇਸ ਮੌਕੇ ਐੱਸ ਆਈ ਜਸਵੀਰ ਸਿੰਘ, ਏ ਐਨ ਐਮ ਗੁਰਪ੍ਰੀਤ ਕੌਰ, ਆਸ਼ਾ ਵਰਕਰ ਅਮਰਜੀਤ ਕੌਰ, ਸੁਖਵਿੰਦਰ ਕੌਰ ਅਤੇ ਹਰਭਜਨ ਸਿੰਘ ਮੌਜੂਦ ਸਨ।

About The Author

Leave a Reply

Your email address will not be published. Required fields are marked *