ਇੰਸ. ਲਖਵਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਅਹੁਦਾ ਸੰਭਾਲਿਆ

0
ins

ਬਰਨਾਲਾ, 29 ਨਵੰਬਰ (ਰਵੀ ਸ਼ਰਮਾ) : ਥਾਣਾ ਸਿਟੀ-1 ਬਰਨਾਲਾ ਵਿਖੇ ਇੰਸਪੈਕਟਰ ਲਖਵਿੰਦਰ ਸਿੰਘ ਗੁਰੂ ਨੇ ਆਪਣਾ ਚਾਰਜ਼ ਸੰਭਾਲਦਿਆਂ ਕੰਮਕਾਜ਼ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇੰਸ. ਲਖਵਿੰਦਰ ਸਿੰਘ ਪਹਿਲਾਂ ਵੀ ਥਾਣਾ ਸਿਟੀ-1 ਬਰਨਾਲਾ ਸਣੇ ਥਾਣਾ ਧਨੌਲਾ, ਥਾਣਾ ਸ਼ਹਿਣਾ ਤੇ ਬਰਨਾਲਾ ਜਿਲ੍ਹੇ ਦੇ ਹੋਰ ਵੱਖ-ਵੱਖ ਥਾਣਿਆਂ ’ਚ ਆਪਣੀਆਂ ਸੇਵਾਵਾਂ ਬਾਖ਼ੂਬੀ ਨਿਭਾਅ ਚੁੱਕੇ ਹਨ। ਅਹੁਦਾ ਸੰਭਾਲਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਇੰਸ. ਲਖਵਿੰਦਰ ਸਿੰਘ ਨੇ ਕਿਹਾ ਕਿ ਥਾਣੇ ’ਚ ਆਪਣੇ ਕੰਮਕਾਜ ਲਈ ਆਉਣ ਵਾਲੇ ਹਰ ਇਕ ਮੋਹਤਬਰ ਵਿਅਕਤੀ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਗੈਰ ਕਾਨੂੰਨੀ ਕੰਮ ਕਰਨ ਵਾਲੇ ਤੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਪੱਤਰਕਾਰ ਭਾਈਚਾਰੇ, ਸ਼ਹਿਰ ਵਾਸੀਆਂ, ਸਮਾਜ ਸੇਵੀ ਕਲੱਬਾਂ ਦੇ ਅਹੁਦੇਦਾਰਾਂ ਤੇ ਹੋਰ ਅਮਨ ਪਸੰਦ ਲੋਕਾਂ ਨੂੰ ਕਾਨੂੰਨ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਰਨਾਲਾ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਇੰਸਪੈਕਟਰ ਲਖਵਿੰਦਰ ਸਿੰਘ ਗੁਰੂ ਨੇ ਥਾਣਾ ਸਿਟੀ-1 ਬਰਨਾਲਾ ਨਾਲ ਸਬੰਧਤ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਗਤੀਵਿਧੀ ਦਾ ਪਤਾ ਲੱਗਣ ’ਤੇ ਉਹ ਤੁਰੰਤ ਬਿਨਾਂ ਕਿਸੇ ਡਰ ਦੇ ਉਨ੍ਹਾਂ ਨਾਲ ਸੰਪਰਕ ਜ਼ਰੂਰ ਕਰਨ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਿਆ ਜਾ ਸਕੇ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਮੁਖੀ ਵਲੋਂ ਸੂਬੇ ’ਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਹੋਰ ਸਖ਼ਤੀ ਕੀਤੀ ਜਾਵੇਗੀ ਤੇ ਗੈਰ-ਕਾਨੂੰਨੀ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

About The Author

Leave a Reply

Your email address will not be published. Required fields are marked *