ਸੈਕੰਡਰੀ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ

30 ਨਵੰਬਰ (ਰਾਕੇਸ਼ ਜੇਠੀ )- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਇਕ ਰੋਜ਼ਾ ਵਿੱਦਿਅਕ ਦੌਰਾ ਕੀਤਾ। ਸਕੂਲ ਮੁਖੀ ਰਣਜੀਤ ਸਿੰਘ ਜੰਡੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾੜਾ ਸਾਹਿਬ, ਦਾਸਤਾਨ ਏ ਸ਼ਹਾਦਤ ਚਮਕੌਰ ਸਾਹਿਬ, ਫਤਿਹਗੜ੍ਹ ਸਾਹਿਬ ਵਿਖੇ ਦੌਰੇ ਦੇ ਇੰਚਾਰਜ ਪ੍ਰਿਤਪਾਲ ਸਿੰਘ, ਅਮਿਤੂ ਮੈਡਮ, ਹਰਸ਼ਾ ਮੈਡਮ, ਸਰਬਜੀਤ ਕੌਰ ਅਤੇ ਕਿਰਨ ਜੋਸ਼ੀ ਦੀ ਅਗਵਾਈ ਹੇਠ ਧਾਰਮਿਕ ਸਥਾਨਾਂ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ । ਬਰਨਾਲਾ ਵਿਖੇ ਵਾਪਸ ਪਹੁੰਚਣ ਉੱਤੇ ਸਕੂਲ ਮੁਖੀ ਰਣਜੀਤ ਸਿੰਘ ਜੰਡੂ ਵੱਲੋਂ ਵਿਦਿਆਰਥੀਆਂ ਦਾ ਸਵਾਗਤ ਕਰਕੇ ਸ਼ਾਨਦਾਰ ਖਾਣੇ ਦਾ ਪ੍ਰਬੰਧ ਕੀਤਾ । ਇਸ ਮੌਕੇ ਲੈਕ. ਗੁਰਲਾਲ ਸਿੰਘ, ਬਲਜੀਤ ਸਿੰਘ ਅਕਲੀਆ, ਗੁਰਮੀਤ ਸਿੰਘ ਤਾਜੋਕੇ ਆਦਿ ਹਾਜ਼ਰ ਸਨ ।
ਤਸਵੀਰ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਵਿਦਿਆਰਥੀ ਵਿਦਿਅਕ ਦੌਰੇ ਦੌਰਾਨ ਅਧਿਆਪਕਾਂ ਨਾਲ ।