ਬਾਰਡਰ ਤੇ ਟਰੈਕਟਰ ਅਤੇ ਬੁਲਡੋਜਰ ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ ਕਿਸਾਨ….

ਪੁਲਿਸ ਨਾਲ ਹੋਈ ਝੜਪ, ਲੱਗਿਆ 5 ਕਿਲੋਮੀਟਰ ਲੰਬਾ ਜਾਮ
2 ਦਸੰਬਰ -ਰਾਕੇਸ਼ ਜੇਠੀ- ਸੰਯੁਕਤ ਕਿਸਾਨ ਮੋਰਚਾ ਦੇ ਅਗਵਾਈ ਵਿੱਚ ਹਜ਼ਾਰਾਂ ਕਿਸਾਨਾਂ ਨੇ ਨਵੇਂ ਕਿਸਾਨ ਕਾਨੂੰਨਾਂ ਨੂੰ ਲੈ ਕੇ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਨੇ ਨੋਇਡਾ ਤੋਂ ਦਿੱਲੀ ਵੱਲ ਵਿਰੋਧ ਮਾਰਚ ਸ਼ੁਰੂ ਕਰ ਦਿੱਤਾ ਹੈ ਅਤੇ ਸੰਸਦ ਦਾ ਘੇਰਾਓ ਕਰਨ ਦੀ ਧਮਕੀ ਦੇ ਰਹੇ ਹਨ।
ਕਿਸਾਨਾਂ ਦੇ ਦਿੱਲੀ ਕੂਚ ਕਰਨ ਦੀ ਖਬਰ ਮਿਲਦਿਆਂ ਹੀ ਦਿੱਲੀ ਪੁਲਿਸ ਨੇ ਵੀ ਇਹਤਿਆਤ ਵਰਤਦੇ ਹੋਏ ਚਿੱਲਾ ਬਾਰਡਰ ਤੇ ਭਾਰੀ ਸੰਖਿਆ ਵਿੱਚ ਪੁਲਿਸ ਬਲ ਨੂੰ ਤੈਨਾਤ ਕਰ ਦਿੱਤਾ ਹੈ। ਪੁਲਿਸ ਨੇ ਬੈਰੀਗੇਡਿੰਗ ਲਗਾ ਕੇ ਕਿਸਾਨਾਂ ਦੇ ਰਾਹ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਕਿਸਾਨਾਂ ਨੇ ਪੁਲਿਸ ਦੇ ਬੈਰੀਗੇਡਿੰਗ ਨੂੰ ਤੋੜਦੇ ਹੋਏ ਅੱਗੇ ਜਾਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਹੋ ਗਈ। ਕਿਸਾਨਾਂ ਦਾ ਆਰੋਪ ਹੈ ਕਿ ਸਰਕਾਰ ਉਨਾਂ ਦੀਆਂ ਮੰਗਾਂ ਨੂੰ ਅਣਸੁਣਾ ਕਰ ਰਹੀ ਹੈ। ਕਿਸਾਨਾਂ ਦੇ ਪ੍ਰਦਰਸ਼ਨ ਦੇ ਕਾਰਨ ਨੋਇਡਾ ਐਕਸਪ੍ਰੈਸ-ਵੇ ਨੂੰ ਦੋਨੋਂ ਪਾਸੇ ਤੋਂ ਬੰਦ ਕਰ ਦਿੱਤਾ ਗਿਆ ਹੈ। ਇਸ ਨਾਲ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਹੈ। ਪੰਜ ਕਿਲੋਮੀਟਰ ਲੰਬਾ ਜਾਮ ਲੱਗ ਗਿਆ ਹੈ ਹੈ। ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਦੀਆਂ ਗੱਲਾਂ ਸੁਣਨ ਲਈ ਤਿਆਰ ਹੈ ਅਤੇ ਪਹਿਲਾ ਵੀ ਕਿਸਾਨਾਂ ਦੇ ਹਿੱਤ ਲਈ ਕਈ ਵੱਡੇ ਫੈਸਲੇ ਲਏ ਗਏ ਹਨ