ਹੰਡਿਆਇਆ ਸਕੂਲ ਵਿਖੇ ਟ੍ਰੈਫਿਕ ਸੰਬੰਧੀ ਦਿੱਤੀ ਜਾਣਕਾਰੀ….

2 ਦਸੰਬਰ -ਰਾਕੇਸ਼ ਜੇਠੀ- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਟ੍ਰੈਫਿਕ ਸੰਬੰਧੀ ਜਾਣਕਾਰੀ ਦਿੱਤੀ ਗਈ। ਲੈਕਚਰਾਰ ਗੁਰਲਾਲ ਸਿੰਘ ਨੇ ਪ੍ਰਾਰਥਨਾ ਸਭਾ ਵਿਚ ਦੱਸਿਆ ਕਿ ਸ੍ਰੀਮਤੀ ਪੂਨਮਦੀਪ ਕੌਰ ਆਈ ਏ ਐੱਸ ਡਿਪਟੀ ਕਮਿਸ਼ਨਰ ਬਰਨਾਲਾ ਦੇ ਹੁਕਮਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਇੰਚਾਰਜ ਰਣਜੀਤ ਸਿੰਘ ਜੰਡੂ ਦੀ ਅਗਵਾਈ ਵਿੱਚ ਕੌਮੀ ਸੇਵਾ ਯੋਜਨਾ ਇਕਾਈ ਵੱਲੋਂ ਇਸ ਸਮਾਗਮ ਦੌਰਾਨ ਵਿਦਿਆਰਥੀ ਮਨਪ੍ਰੀਤ ਕੌਰ ਅਤੇ ਆਕਾਸ਼ਦੀਪ ਸਿੰਘ ਨੇ ਵਿਦਿਆਰਥੀਆਂ ਨਾਲ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਨੇ ਸੜਕ ਆਵਾਜਾਈ ਦੌਰਾਨ ਸੁਰੱਖਿਆ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵੀ ਚਰਚਾ ਕੀਤੀ । ਪ੍ਰੋਗਰਾਮ ਅਫ਼ਸਰ ਬਲਜੀਤ ਸਿੰਘ ਅਕਲੀਆ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੜਕੀ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨਾ ਸਾਡਾ ਫਰਜ਼ ਹੈ ਅਤੇ ਆਪਣੇ ਆਸ-ਪਾਸ ਇਸ ਬਾਰੇ ਹੋਰਨਾਂ ਨੂੰ ਜਾਗਰੂਕ ਕਰਨ ਦੇ ਲਈ ਸਾਨੂੰ ਆਪਣਾ-ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਪ੍ਰਿਤਪਾਲ ਸਿੰਘ, ਰੁਪਿੰਦਰ ਸਿੰਘ, ਮਨਦੀਪ ਸ਼ਰਮਾ, ਪੂਨਮ ਸ਼ਰਮਾ, ਪੁਨੀਤ ਕੁਮਾਰ, ਨੇਹਾ ਗਰਗ, ਰਾਹੁਲ ਕੁਮਾਰ ਅਤੇ ਸਮੂਹ ਸਟਾਫ਼ ਹਾਜ਼ਰ ਸੀ ।
ਤਸਵੀਰ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਪ੍ਰੋਗਰਾਮ ਅਫ਼ਸਰ ਬਲਜੀਤ ਸਿੰਘ ਅਕਲੀਆ।