ਕਿਸਾਨਾਂ ਦੀ ਪੁਲਿਸ ਨਾਲ ਝੜਪ…

0
khabar punjab kisan

ਮਾਨਸਾ : ਗੈਸ ਪਾਈਪ ਲਾਈਨ ਦੇ ਵਿਰੋਧ ‘ਚ ਧਰਨਾ ਦੇਣ ਜਾ ਰਹੇ ਸਨ

ਮਾਨਸਾ-5 ਦਸੰਬਰ-ਮਾਨਸਾ ਵਿੱਚ ਬੁੱਧਵਾਰ ਦੇਰ ਰਾਤ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਦਰਅਸਲ, ਸੰਗਰੂਰ ਜ਼ਿਲ੍ਹੇ ਦੇ ਕਿਸਾਨ ਬਠਿੰਡਾ ਦੇ ਤਲਵੰਡੀ ਸਾਬੋ ਨੇੜਲੇ ਪਿੰਡ ਵਿੱਚ ਗੁਜਰਾਤ ਗੈਸ ਪਾਈਪ ਲਾਈਨ ਦੇ ਵਿਰੋਧ ਵਿੱਚ ਧਰਨਾ ਦੇਣ ਜਾ ਰਹੇ ਸਨ। ਮਾਨਸਾ ਵਿੱਚ ਪੁਲੀਸ ਨੇ ਨਾਕਾਬੰਦੀ ਕਰਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।ਇਸ ਤੋਂ ਬਾਅਦ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ, ਜਿਸ ਦੇ ਜਵਾਬ ‘ਚ ਕਿਸਾਨਾਂ ਨੇ ਵੀ ਪੁਲਸ ‘ਤੇ ਲਾਠੀਚਾਰਜ ਕੀਤਾ। ਇਸ ਝੜਪ ਵਿੱਚ ਕਈ ਪੁਲਿਸ ਅਧਿਕਾਰੀ ਅਤੇ ਕਿਸਾਨ ਜ਼ਖ਼ਮੀ ਹੋਏ ਹਨ।

About The Author

Leave a Reply

Your email address will not be published. Required fields are marked *