ਵਿਦਿਆਰਥੀਆਂ ਦਾ ਕੀਤਾ ਸਨਮਾਨ…

0
khabar punjab gurmit

ਬਰਨਾਲਾ- 6ਦਸੰਬਰ (ਹਿਮਾਂਸ਼ੂ ਗੋਇਲ/ਬਲਵਿੰਦਰ ਅਜ਼ਾਦ)-ਅਕਾਲ ਅਕੈਡਮੀ ਮਨਾਲ ਦੇ ਵਿਦਿਆਰਥੀਆਂ ਨੇ ਸੰਤ ਬਾਬਾ ਰਣਜੀਤ ਸਿੰਘ ਵਿਰੱਕਤ, ਸੰਤ ਆਸ਼ਰਮ ਈਸ਼ਰਸਰ ਸਾਹਿਬ, ਫਤਿਹਗੜ੍ਹ ਪੰਜਗਰਾਈਆਂ ਵਿਖੇ ਹੋਏ ਗੁਰਮਤਿ ਮੁਕਾਬਲਿਆਂ ਵਿੱਚ ਭਾਗ ਲਿਆ। ਇਸ ਮੌਕੇ ਗੁਰਬਾਣੀ ਕੰਠ ਮੁਕਾਬਲੇ ‘ਚ ਅਕਾਲ ਅਕੈਡਮੀ ਮਨਾਲ ਦੇ ਹੋਣਹਾਰ ਬੱਚਿਆਂ ਨੇ ਪਹਿਲੇ, ਦੂਜੇ ਅਤੇ ਤੀਜੇ ਗਰੁੱਪ ‘ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁੱਖ ਸੇਵਾਦਾਰ ਸੰਤ ਬਾਬਾ ਬਲਕਾਰ ਸਿੰਘ ਨੇ ਜੇਤੂ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦਿਆ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਦੇ ਲਈ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹੇ ਮੁਕਾਬਲਿਆਂ ‘ਚ ਭਾਗ ਲੈਣ ਲਈ ਪ੍ਰੇਰਨਾ ਦਿੱਤੀ। ਇਸ ਸਮੇਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਭਾਈ ਜਸਵੀਰ ਸਿੰਘ ਲੌਂਗੋਵਾਲ, ਭਾਈ ਮਨਦੀਪ ਸਿੰਘ ਖੁਰਦ ਨੇ ਬੱਚਿਆਂ ਨੂੰ ਪੁਜੀਸ਼ਨਾਂ ਪ੍ਰਾਪਤ ਕਰਨ ਤੇ ਵਧਾਈ ਦਿਤੀ। ਉਨ੍ਹਾਂ ਹੋਰ ਵਧੇਰੇ ਲਗਨ ਮਿਹਨਤ ਨਾਲ ਗੁਰਮਤਿ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰਬੰਧਕਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮ, ਸਰਟੀਫਿਕੇਟ, ਮੈਡਲ , ਟਰਾਫੀਆਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪੁਜੀਸ਼ਨਾਂ ਹਾਸਲ ਕਰਨ ਉਪਰੰਤ ਅਕਾਲ ਅਕੈਡਮੀ ਮਨਾਲ ਪਹੁੰਚਣ ਤੇ ਪ੍ਰਿੰਸੀਪਲ ਅਰਸ਼ਪ੍ਰੀਤ ਕੌਰ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆ ਭਵਿੱਖ ਵਿੱਚ ਵੀ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ, ਗੁਰਬਾਣੀ ਕੰਠ ਅਤੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ ਮੈਂਬਰਜ਼ ਹਾਜ਼ਰ ਸਨ।

About The Author

Leave a Reply

Your email address will not be published. Required fields are marked *