ਬੱਚੇ ਦੀ ਛੱਤ ਤੋਂ ਡਿੱਗਣ ਕਾਰਨ ਮੌਤ….

ਲੁਧਿਆਣਾ-9 ਦਸੰਬਰ-ਪਤੰਗ ਉਡਾ ਰਹੇ 11 ਸਾਲਾ ਬੱਚੇ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਜੋਧੇਵਾਲ ਅਧੀਨ ਪੈਂਦੇ ਕੈਲਾਸ਼ ਨਗਰ ਰੋਡ ਦੇ ਨਿਵਾਸੀ ਰਕੇਸ਼ ਕੁਮਾਰ ਜੋ ਕਿ ਮ੍ਰਿਤਕ ਨੌਜਵਾਨ ਮੁਕੇਸ਼ ਕੁਮਾਰ ਦੇ ਵੱਡੇ ਭਰਾ ਨੇ ਦੱਸਿਆ ਕਿ ਦੁਪਹਿਰ ਵੇਲੇ ਉਹ ਆਪਣੇ ਛੋਟੇ ਭਰਾ ਮੁਕੇਸ਼ ਨਾਲ ਛੱਤ ‘ਤੇ ਸੀ ਅਤੇ ਇਸ ਦੌਰਾਨ ਉਸਦਾ ਛੋਟਾ ਭਰਾ ਮੁਕੇਸ਼ ਪਤੰਗ ਉਡਾ ਰਿਹਾ ਸੀ ਕਿ ਅਚਾਨਕ ਪਤੰਗ ਉਡਾਉਂਦੇ ਸਮੇਂ ਉਹ ਛੱਤ ਤੋਂ ਹੇਠਾਂ ਡਿੱਗ ਗਿਆ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।