ਕਮਲ ਛੱਡ ਝਾੜੂ ਫੜਨ ਦੀ ਸੰਭਾਵਨਾ….

ਹੰਡਿਆਇਆ-11 ਦਸੰਬਰ- ਨਗਰ ਪੰਚਾਇਤ ਹੰਡਿਆਇਆ ਦੀਆਂ ਚੋਣਾਂ ਦੌਰਾਨ ਇੱਕ ਵੱਡਾ ਰਾਜਸੀ ਧਮਾਕਾ ਹੋਣ ਜਾ ਰਿਹਾ ਹੈ। ਇਸ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਬੀਤੇ ਕੱਲ ਭਾਜਪਾ ਹਾਈ ਕਮਾਂਡ ਵੱਲੋਂ ਨਗਰ ਪੰਚਾਇਤ ਹੰਡਿਆਇਆ ਦੀਆਂ ਚੋਣਾਂ ਵਿੱਚ ਖੜੇ ਹੋਣ ਵਾਲੇ 11 ਵਾਰਡਾਂ ਦੀ 11 ਮੈਂਬਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ। ਜਿਸ ਵਿੱਚ ਭਾਜਪਾ ਦੇ ਜਿਲਾ ਪੱਧਰੀ ਆਗੂ ਨੂੰ ਟਿਕਟ ਨਹੀਂ ਦਿੱਤੀ ਗਈ। ਜਿਸ ਕਾਰਨ ਉਹ ਨਰਾਜ਼ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਜਲਦੀ ਹੀ ਇਹ ਭਾਜਪਾ ਆਗੂ ਆਮ ਆਦਮੀ ਪਾਰਟੀ ਦਾ ਪੱਲਾ ਫੜ ਕੇ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਹੋਵੇਗਾ।