ਵੱਧ ਤੋਂ ਵੱਧ ਸੀਟਾਂ ਜਿੱਤ ਕੇ ਪਾਵਾਂਗੇ ਪਾਰਟੀ ਦੀ ਝੋਲੀ ਵਿੱਚ: ਗੋਰਾ ਲਾਲ

0
Prime punjab Gora lal

ਹੰਡਿਆਇਆ -12 ਦਸੰਬਰਜਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸ਼ੰਟੀ ਦੀ ਅਗਵਾਈ ਹੇਠ ਅੱਜ ਭਾਰਤੀ ਜਨਤਾ ਪਾਰਟੀ ਦੇ ਸਾਰੇ ਉਮੀਦਵਾਰਾਂ ਨੇ ਨਗਰ ਪੰਚਾਇਤ ਹੰਡਿਆਇਆ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਇਸ ਬਾਰੇ ਗੱਲਬਾਤ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਹੰਡਿਆਇਆ ਦੇ ਮੰਡਲ ਪ੍ਰਧਾਨ ਗੋਰਾ ਲਾਲ ਨੇ ਕਿਹਾ ਕਿ ਨਾਮਜਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਸਾਰੇ ਉਮੀਦਵਾਰ ਪੂਰੇ ਜੋਸ਼ ਵਿੱਚ ਹਨ। ਉਹਨਾਂ ਉਮੀਦ ਜਤਾਈ ਕਿ ਉਮੀਦਵਾਰਾਂ ਵੱਲੋਂ ਆਪਣੇ ਆਪਣੇ ਵਾਰਡਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਈਆਂ ਜਾਣਗੀਆਂ। ਇਸ ਮੌਕੇ ਉਹਨਾਂ ਨਾਲ ਜ਼ਿਲਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸਾਬਕਾ ਨਗਰ ਪੰਚਾਇਤ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ, ਹਿਊਮਨ ਰਾਈਟਸ ਸੈਲ ਦੇ ਜਿਲ੍ਹਾ ਪ੍ਰਧਾਨ ਸੁਖਮਿੰਦਰ ਪਾਲ ਜੇਠੀ, ਸੋਮਨਾਥ, ਸੁਰਜੀਤ ਸਿੰਘ, ਸਰਬਜੀਤ ਸਿੰਘ ਤੋਂ ਇਲਾਵਾ ਸਾਰੇ ਵਾਰਡਾਂ ਦੇ ਉਮੀਦਵਾਰ ਹਾਜ਼ਰ ਸਨ।

About The Author

Leave a Reply

Your email address will not be published. Required fields are marked *