ਹੰਡਿਆਇਆ ਚੋਣਾਂ: ਚੋਣ ਪ੍ਰਚਾਰ ਲਈ ਮਹਿੰਦਰਪਾਲ ਨੇ ਖੋਲਿਆ ਦਫਤਰ

ਹੰਡਿਆਇਆ -15 ਦਸੰਬਰ- ਹੰਡਿਆਇਆ ਨਗਰ ਪੰਚਾਇਤ ਚੋਣਾਂ ਵਿੱਚ ਖੜੇ ਹੋਏ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 8 ਦੇ ਉਮੀਦਵਾਰ ਮਹਿੰਦਰਪਾਲ ਕਾਲਾ ਨੇ ਆਪਣੇ ਚੋਣ ਪ੍ਰਚਾਰ ਲਈ ਦਫਤਰ ਖੋਲਿਆ। ਜਿਸ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਦੁਆਰਾ ਕੀਤਾ ਗਿਆ। ਇਸ ਮੌਕੇ ਹਰਿੰਦਰ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਦੇ ਨਾਮ ਤੇ ਨਗਰ ਪੰਚਾਇਤ ਹੰਡਿਆਇਆ ਦੀ ਚੋਣ ਲੜ ਰਹੀ ਹੈ ਤੇ ਲੋਕਾਂ ਵੱਲੋਂ ਵੀ “ਆਪ” ਨੂੰ ਭਾਰੀ ਸਮਰਥਨ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ ਚੋਣਾਂ ਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ।

ਇਸ ਮੌਕੇ ਨਗਰ ਸੁਧਾਰ ਟਰਸਟ ਬਰਨਾਲਾ ਦੇ ਚੇਅਰਮੈਨ ਰਾਮ ਤੀਰਥ ਮੰਨਾ, ਨਗਰ ਕੌਂਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋ, ਹਰਦੇਵ ਸਿੰਘ ਕਾਲਾ, ਧੀਰਜ ਕੁਮਾਰ, ਕ੍ਰਿਸ਼ਨ ਗਰਗ, ਸਾਬਕਾ ਐਮਸੀ ਬੂਟਾ ਸਿੰਘ, ਹਰਪ੍ਰੀਤ ਸਿੰਘ ਲੋਹਾਖੇੜੀਆ, ਮੱਖਣ ਸਿੰਘ ਮਹਿਰਮੀਆ, ਬਸਾਵਾ ਸਿੰਘ ਭਰੀ, ਕਾਮਰੇਡ ਬਲਵੀਰ ਸਿੰਘ ਤੋ ਇਲਾਵਾ ਆਮ ਆਦਮੀ ਦੇ ਕਈ ਆਗੂ ਤੇ ਵਰਕਰ ਵੀ ਹਾਜ਼ਰ ਸਨ।