ਸਿਵਲ ਸਰਜਨ ਨੇ ਮਹਿਲ ਕਲਾਂ ਹਸਪਤਾਲ ਅਤੇ ਆਮ ਆਦਮੀ ਕਲੀਨਿਕ ਚੁਹਾਨਕੇ ਖੁਰਦ ਦਾ ਕੀਤਾ ਦੌਰਾ

ਬਰਨਾਲਾ- 16 ਦਸੰਬਰ-ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਵਲੋਂ ਸੀ ਐਚ ਸੀ ਮਹਿਲ ਕਲਾਂ ਅਤੇ ਆਮ ਆਦਮੀ ਕਲੀਨਿਕ ਚੁਹਾਨਕੇ ਖੁਰਦ ਦਾ ਦੌਰਾ ਕੀਤਾ ਗਿਆ ਅਤੇ ਇਨ੍ਹਾਂ ਸੰਸਥਾਵਾਂ ‘ਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਸਿਵਲ ਸਰਜਨ ਵਲੋਂ ਹਸਪਤਾਲ ਦੇ ਵੱਖ ਵੱਖ ਵਿਭਾਗਾਂ ਜਿਵੇਂ ਕਿ ਐਮਰਜੈਂਸੀ, ਅਪੇ੍ਸ਼ਨ ਥਿਏਟਰ, ਲੈਬੋਰਟਰੀ, ਓ ਪੀ ਡੀ, ਡਿਸਪੈਂਸਰੀ ਆਦਿ ਦਾ ਦੌਰਾ ਕੀਤਾ ਗਿਆ।
ਉਹਨਾਂ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਨੂੰ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਲੋਕ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
ਆਮ ਆਦਮੀ ਕਲੀਨਿਕ ਚੁਹਾਨਕੇ ਖੁਰਦ ਦੇ ਦੌਰੇ ਸਮੇਂ ਡਾਕਟਰ ਅਤੇ ਸਟਾਫ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਗਿਆ ਅਤੇ ਕਲੀਨਿਕ ਦੀ ਸਾਫ-ਸਫਾਈ ਅਤੇ ਰਿਕਾਰਡ ਮੇਨਟੇਨ ਕਰਨ ਲਈ ਕਿਹਾ ਗਿਆ।
ਇਸ ਮੌਕੇ ਮਰੀਜ਼ਾਂ ਨਾਲ ਇਲਾਜ ਸਬੰਧੀ ਗੱਲਬਾਤ ਕੀਤੀ ਗਈ। ਇਸ ਸਮੇਂ ਡਾਕਟਰ ਅਤੇ ਹਸਪਤਾਲ ਦਾ ਸਮੂਹ ਸਟਾਫ ਹਾਜ਼ਰ ਸੀ।