ਸੜਕ ਹਾਦਸੇ ਵਿੱਚ ਔਰਤ ਦੀ ਮੌਤ

0
Prime Khabar Punjab Female

ਬਰਨਾਲਾ 17 ਦਸੰਬਰ-ਬਰਨਾਲਾ-ਮੋਗਾ ਕੌਮੀ ਮਾਰਗ ਉਪਰ ਪਿੰਡ ਭੋਤਨਾ ਨੇੜੇ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪੁੱਤਰ ਮਨਜੋਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਮਾਤਾ ਮਨਜੀਤ ਕੌਰ ਨਾਲ ਆਪਣੇ ਨਾਨਕੇ ਹਿੰਮਤਪੁਰਾ ਵਲੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਵਾਪਸ ਆਪਣੇ ਘਰ ਬਰਨਾਲਾ ਜਾ ਰਿਹਾ ਸੀ। ਜਦੋਂ ਉਹ ਪਿੰਡ ਭੋਤਨਾ ਨੇੜੇ ਪਹੁੰਚੇ ਤਾਂ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਉਸਦੀ ਮਾਤਾ ਦਾ ਸਿਰ ਟਿੱਪਰ ਦੇ ਥੱਲੇ ਆ ਗਿਆ ਅਤੇ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਬਰਨਾਲਾ ਸਰਕਾਰੀ ਹਸਪਤਾਲ ਲਿਜਾਂਦੇ ਸਮੇਂ ਉਹਨਾਂ ਦੀ ਰਸਤੇ ਵਿੱਚ ਮੌਤ ਹੋ ਗਈ। ਥਾਣਾ ਟੱਲੇਵਾਲ ਦੇ ਸਹਾਇਕ ਥਾਣੇਦਾਰ ਬੀਰਬਲ ਸਿੰਘ ਨੇ ਕਿਹਾ ਕਿ ਮ੍ਰਿਤਕ ਔਰਤ ਦੇ ਪੁੱਤਰ ਦੇ ਬਿਆਨ ਦੇ ਆਧਾਰ ਤੇ ਟਿੱਪਰ ਚਾਲਕ ਇਕਬਾਲ ਸਿੰਘ ਵਾਸੀ ਕਮਾਲੂ ਜਿਲ੍ਹਾ ਬਠਿੰਡਾ ਵਿਰੁੱਧ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

About The Author

Leave a Reply

Your email address will not be published. Required fields are marked *