ਹੰਡਿਆਇਆ ਚੋਣਾਂ: ਭਾਜਪਾ ਉਮੀਦਵਾਰ ਗੁਰਜੀਤ ਕੌਰ ਨੂੰ ਮਿਲ ਰਿਹਾ ਭਰਪੂਰ ਸਮਰਥਨ

ਹੰਡਿਆਇਆ -18 ਦਸੰਬਰ- ਵਾਰਡ ਨੰਬਰ 5 ਦੇ ਐਮਸੀ ਚੁਨਾਵ ਲੜਨ ਵਾਲੇ ਬੀਜੇਪੀ ਦੀ ਉਮੀਦਵਾਰ ਗੁਰਜੀਤ ਕੌਰ ਨੇ ਭਾਜਪਾ ਦੇ ਵੱਡੇ ਆਗੂਆਂ ਅਤੇ ਵੱਡੀ ਸੰਖਿਆ ਵਿੱਚ ਵਾਰਡ ਨਿਵਾਸੀਆਂ ਦੇ ਨਾਲ ਵਾਰਡ ਵਿੱਚ ਜੋਰਦਾਰ ਪ੍ਰਚਾਰ ਕੀਤਾ। ਇਸ ਦੌਰਾਨ ਬੀਜੇਪੀ ਦੇ ਜਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸ਼ੈਂਟੀ, ਸਾਬਕਾ ਨਗਰ ਪੰਚਾਇਤ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਅਤੇ ਹੋਰ ਬੀਜੇਪੀ ਆਗੂਆਂ ਨੇ ਵਾਰਡ ਨੰਬਰ ਪੰਜ ਦੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਗੁਰਜੀਤ ਕੌਰ ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ ਵਾਰਡ ਵਾਸੀਆਂ ਨੇ ਉਹਨਾਂ ਦਾ ਬਹੁਤ ਸਨਮਾਨ ਕੀਤਾ ਅਤੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਹਰ ਵੋਟ ਗੁਰਜੀਤ ਕੌਰ ਦੇ ਹੱਕ ਵਿੱਚ ਹੀ ਭੁਗਤਾਈ ਜਾਵੇਗੀ।

ਗੁਰਜੀਤ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਨੂੰ ਵਾਰਡ ਨੰਬਰ ਪੰਜ ਦੀ ਮਹਿਲਾਵਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਉਹਨਾਂ ਨਾਲ ਸਿੰਦਰਪਾਲ ਕੌਰ, ਸੁਖਵਿੰਦਰ ਕੌਰ, ਅਮਨਦੀਪ ਕੌਰ, ਸੁਰਜੀਤ ਸਿੰਘ, ਜਰਨੈਲ ਕੌਰ, ਜੱਗੀ ਸਿੰਘ ਤੇ ਜਸਪ੍ਰੀਤ ਕੌਰ ਹਾਜ਼ਰ ਸਨ।
