ਮਾਨਸਾ ਦੇ ਪ੍ਰਾਈਵੇਟ ਬੱਸਾਂ ਵੱਲੋਂ ਬੰਦ ਦਾ ਸਮਰਥਨ

ਮਾਨਸਾ-28ਦਸੰਬਰ-ਮਾਨਸਾ ਦੇ ਸਾਰੇ ਪ੍ਰਾਈਵੇਟ ਬੱਸ ਟਰਾਂਸਪੋਰਟਰਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਮੁੱਖ ਰੱਖ ਕੇ 30 ਦਸੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਹਮਾਇਤ ਕੀਤੀ ਹੈ। ਉਸ ਦਿਨ ਮਾਨਸਾ ਦੀ ਸਾਰੀ ਪ੍ਰਾਈਵੇਟ ਬੱਸ ਸਰਵਿਸ ਬੰਦ ਰਹੇਗੀ। ਇਹ ਜਾਣਕਾਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਵੱਲੋਂ ਯੂਨੀਅਨ ਦੀ ਮੀਟਿੰਗ ਤੋਂ ਬਾਅਦ ਦਿੱਤੀ ਗਈ। ਜਿਸ ਵਿੱਚ ਇਹ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ।