Featured Trending ਕਾਰ-ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਜਖਮੀ PrimeKhabarPunjab December 30, 2024 0 ਹੰਡਿਆਇਆ-30ਦਸੰਬਰ- ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਵਾਈ ਐੱਸ ਸਕੂਲ ਹੰਡਿਆਇਆ ਕੋਲ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਨਾਲ ਇੱਕ ਵਿਅਕਤੀ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੜਕ ਸੁਰਕਸ਼ਾ ਫੋਰਸ ਦੇ ਏਐਸਆਈ ਗੁਰਬਖਸ਼ੀਸ਼ ਸਿੰਘ ਨੇ ਦੱਸਿਆ ਕਿ ਗੱਡੀ ਨੰਬਰ ਆਰਜੇ 31 ਸੀਸੀ 77 98 ਦੀ ਟੱਕਰ ਮੋਟਰਸਾਈਕਲ ਨੰਬਰ ਪੀਬੀ 91 ਡੀ 8196 ਨਾਲ ਹੋਈ। ਜਿਸ ਵਿੱਚ ਇੱਕ ਵਿਅਕਤੀ ਜਖਮੀ ਹੋ ਗਿਆ। ਜਿਸ ਨੂੰ ਸੜਕ ਸੁਰੱਖਿਆ ਫੋਰਸ ਦੁਆਰਾ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ। ਜਖਮੀ ਹੋਏ ਵਿਅਕਤੀ ਦੀ ਪਹਿਚਾਣ ਕਰਨਦੀਪ ਸਿੰਘ ਪੁੱਤਰ ਜਗਜੀਤ ਸਿੰਘ, ਵਾਰਡ ਨੰਬਰ 3, ਹੰਡਿਆਇਆ ਦੇ ਤੌਰ ਤੇ ਹੋਈ ਹੈ। ਜਾਣਕਾਰੀ ਅਨੁਸਾਰ ਕਰਮਦੀਪ ਸਿੰਘ ਦੀ ਹਾਲਤ ਖਤਰੇ ਤੋਂ ਬਾਹਰ ਹੈ।About The Author PrimeKhabarPunjabChief in editor – Rakesh Kumar Jethi See author's posts Post NavigationPrevious “ਪਵਨ ਧੀਰ” ਬਣੇ ਪੰਜਾਬ ਖੱਤਰੀ ਸਭਾ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨNext ਪੰਜਾਬ ਬੰਦ ਦੇ ਸੱਦੇ ਨੂੰ ਮਜਬੂਰੀ ਦਾ ਹੁੰਗਾਰਾLeave a Reply Cancel replyYour email address will not be published. Required fields are marked *Comment *Name * Email * Website Save my name, email, and website in this browser for the next time I comment.