ਮਰਨ ਵਰਤ ’ਤੇ ਬੈਠੇ ਕੰਪਿਊਟਰ ਅਧਿਆਪਕ ਨੂੰ ਪੁਲੀਸ ਨੇ ਜਬਰੀ ਚੁੱਕਿਆ

0
Prime khabar Punjab Jony

ਸੰਗਰੂਰ-3 ਜਨਵਰੀ-ਸੰਗਰੂਰ ਵਿੱਚ ਡੀਸੀ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਨੂੰ ਪੁਲੀਸ ਪ੍ਰਸ਼ਾਸਨ ਨੇ ਰਾਤ 11 ਵਜੇ ਹਿਰਾਸਤ ਵਿੱਚ ਲੈ ਲਿਆ। ਜੌਨੀ ਸਿੰਗਲਾ ਆਪਣੀਆਂ ਮੰਗਾਂ ਦੇ ਹੱਕ ਵਿੱਚ ਮਰਨ ਵਰਤ ’ਤੇ ਸਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਧਿਆਪਕ ਯੂਨੀਅਨ ਦੇ ਮੈਂਬਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਸਨ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਏ।ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਰਾਤ 11 ਵਜੇ ਸਾਰੇ ਟੈਂਟ ਵਿੱਚ ਸੌਂ ਰਹੇ ਸਨ। ਇਸ ਦੌਰਾਨ 150 ਦੇ ਕਰੀਬ ਪੁਲੀਸ ਮੁਲਾਜ਼ਮ ਪੁੱਜੇ ਅਤੇ ਮਰਨ ਵਰਤ ’ਤੇ ਬੈਠੇ ਜੌਨੀ ਸਿੰਗਲਾ ਨੂੰ ਚੁੱਕ ਕੇ ਲੈ ਗਏ। ਜਦੋਂ ਅਧਿਆਪਕਾਂ ਨੇ ਪੁਲੀਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਹੱਥੋਪਾਈ ਕੀਤੀ ਗਈ। ਜਿਸ ਨੇ ਵੀ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ ਉਸ ਦੇ ਮੋਬਾਈਲ ਫੋਨ ਵੀ ਪੁਲਿਸ ਨੇ ਖੋਹ ਲਈ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਧਰਨਾ ਅਜੇ ਵੀ ਜਾਰੀ ਰਹੇਗਾ।

ਦੱਸਣ ਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ ਵੱਲੋਂ ਪਿਛਲੇ ਕਈ ਦਿਨਾਂ ਤੋਂ ਹਰਿਆਣਾ ਬਾਰਡਰ ਤੇ ਕੇਂਦਰ ਸਰਕਾਰ ਦੇ ਖਿਲਾਫ ਮੰਗਾਂ ਮਨਾਉਣ ਲਈ ਮਰਨ ਵਰਤ ਰੱਖਿਆ ਗਿਆ ਹੈ। ਉਸ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਉਹਨਾਂ ਨੂੰ ਹਸਪਤਾਲ ਵਿਖੇ ਦਾਖਲ ਕਰਾਉਣ ਲਈ ਪੁਲਿਸ ਪ੍ਰਸ਼ਾਸਨ ਦੁਬਾਰਾ ਕੋਈ ਧੱਕਾ ਕੀਤਾ ਗਿਆ। ਪ੍ਰੰਤੂ ਪੰਜਾਬ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਮਨਾਉਣ ਲਈ ਮਰਨ ਵਰਤ ਤੇ ਬੈਠੇ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਨੂੰ ਪੰਜਾਬ ਸਰਕਾਰ ਦੁਆਰਾ ਪੁਲਿਸ ਪ੍ਰਸ਼ਾਸਨ ਰਾਹੀਂ ਧੱਕੇ ਨਾਲ ਚੁਕਵਾ ਦਿੱਤਾ ਗਿਆ।ਲੋਕਾਂ ਵਿੱਚ ਚਰਚਾ ਹੈ ਕੀ ਪੰਜਾਬ ਸਰਕਾਰ ਕਿਸਾਨ ਅੰਦੋਲਨ ਨੂੰ ਕੇਂਦਰ ਸਰਕਾਰ ਦੇ ਖਿਲਾਫ ਇੱਕ ਹਥਿਆਰ ਦੀ ਤਰ੍ਹਾਂ ਵਰਤ ਰਹੀ ਹੈ।

About The Author

Leave a Reply

Your email address will not be published. Required fields are marked *