17 ਗੁੱਟ ਚਾਈਨਾ ਡੋਰ ਸਮੇਤ ਦੋਸ਼ੀ ਗ੍ਰਿਫਤਾਰ

0
Prime khabar punjab Chaina dor

ਤਪਾ-03ਜਨਵਰੀ- ਚਾਈਨਾ ਡੋਰ ਦੇ ਸਮਾਜ ਵਿੱਚ ਹੋ ਰਹੇ ਨੁਕਸਾਨ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਇਸ ਨੂੰ ਸਟੋਰ ਕਰਨ ਅਤੇ ਵੇਚਣ ਉੱਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੋਈ ਹੈ ਕਿਉਂਕਿ ਇਸ ਨਾਲ ਮਨੁੱਖ ਅਤੇ ਪੰਛੀਆਂ ਦਾ ਨੁਕਸਾਨ ਹੁੰਦਾ ਹੈ। ਪਿਛਲੇ ਕਾਫੀ ਸਮੇਂ ਵਿੱਚ ਇਹਨਾਂ ਦੇ ਮਾੜੇ ਪ੍ਰਭਾਵਾਂ ਬਾਰੇ ਸਮਾਜ ਸੇਵੀ ਲੋਕ ਜਾਗਰੂਕ ਕਰ ਰਹੇ ਹਨ। ਡਿਪਟੀ ਕਮਿਸ਼ਨਰ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਿਸ ਪ੍ਰਸ਼ਾਸਨ ਸਖਤ ਦਿਖਾਈ ਦੇ ਰਿਹਾ ਹੈ। ਇਸ ਸਬੰਧੀ ਡੀਐਸਪੀ ਤਪਾ ਸਰਦਾਰ ਗੁਰਵਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਚੌਂਕੀ ਇੰਚਾਰਜ ਸਰਦਾਰ ਕਰਮਜੀਤ ਸਿੰਘ ਦੀ ਦੇਖਰੇਖ ਹੇਠ ਹੌਲਦਾਰ ਗੁਰਪਿਆਰ ਸਿੰਘ ਨੇ ਜਗਸੀਰ ਸਿੰਘ ਪੁੱਤਰ ਸੁਰਜਨ ਸਿੰਘ ਬਾਸੀ ਤਪਾ ਮੰਡੀ ਪਾਸੋਂ 17 ਗੁੱਟ ਚਾਈਨਾ ਡੋਰ ਦੇ ਬਰਾਮਦ ਕੀਤੇ ਹਨ ਅਤੇ ਉਸ ਦੇ ਖਿਲਾਫ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਮਾਮਲਾ ਦਰਜ ਕੀਤਾ ਹੈ। ਜਗਸੀਰ ਸਿੰਘ ਪੁੱਤਰ ਸੁਰਜਨ ਸਿੰਘ ਤੋਂ ਇਹ ਚਾਈਨਾ ਡੋਰ ਪੀਰਖਾਨਾ ਤੋਂ ਸ਼ਹਿਰ ਵੱਲ ਆਉਂਦੀ ਸੜਕ ਉੱਪਰੋਂ ਬਰਾਮਦ ਕੀਤੀ ਗਈ ਹੈ।

About The Author

Leave a Reply

Your email address will not be published. Required fields are marked *