ਗੱਡੀ ਤੇ ਮੋਟਰਸਾਈਕਲ ਵਿਚਕਾਰ ਟੱਕਰ

0
Prime khabar punjab Scorpio

ਮਾਨਸਾ-03ਜਨਵਰੀ-ਸੰਘਣੀ ਧੁੰਦ ਕਾਰਨ ਮਾਨਸਾ ’ਚ ਇੱਕ ਸਕਾਰਪੀਓ ਗੱਡੀ ਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ।ਹਾਦਸੇ ’ਚ ਮੋਟਰਸਾਈਕਲ ਸਵਾਰ 40 ਸਾਲਾ ਅਮਰੀਕ ਸਿੰਘ ਦੀ ਮੌਤ ਹੋ ਗਈ। ਜਦੋਂਕਿ ਉਸ ਦਾ ਭਰਾ ਕੁਲਵੰਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮਾਨਸਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਦੇਰ ਰਾਤ ਮਾਨਸਾ ਦੇ ਤਿੰਨ ਕੌਣੀ ਚੌਕ ‘ਤੇ ਸਕਾਰਪੀਓ ਗੱਡੀ ਅਤੇ ਮੋਟਰਸਾਈਕਲ ਵਿੱਚ ਟੱਕਰ ਹੋਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਸਕਾਰਪੀਓ ਗੱਡੀ ਮੋਟਰਸਾਈਕਲ ਸਵਾਰਾਂ ਨੂੰ ਦੂਰ ਤੱਕ ਘੜੀਸਦੇ ਹੋਏ ਲੈ ਗਈ। ਹਾਦਸੇ ਵਿੱਚ ਮਾਨਸਾ ਦੇ ਅਮਰੀਕ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਉਸ ਦਾ ਭਰਾ ਕੁਲਵੰਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਮਾਨਸਾ ਦੇ ਡਾਕਟਰਾਂ ਵੱਲੋਂ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਹਾਦਸੇ ਤੋਂ ਬਾਅਦ ਸਕਾਰਪੀਓ ਸਵਾਰ ਮੌਕੇ ’ਤੇ ਫ਼ਰਾਰ ਹੋ ਗਏ।ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

About The Author

Leave a Reply

Your email address will not be published. Required fields are marked *