ਮੋਟਰਸਾਈਕਲ ਤੇ ਜਾ ਰਹੇ ਵਿਅਕਤੀਆਂ ਤੇ ਹੋਈ ਫਾਇਰਿੰਗ

0
Prime Khabar punjab Fire

ਪਟਿਆਲਾ-4ਜਨਵਰੀ-ਇੱਕ ਮੋਟਰਸਾਈਕਲ ਤੇ ਘਰ ਜਾ ਰਹੇ ਤਿੰਨ ਵਿਅਕਤੀਆਂ ਤੇ ਕਿਸੇ ਅਣਜਾਨ ਮੋਟਰਸਾਈਕਲ ਸਵਾਰਾਂ ਨੇ ਫਾਇਰਿੰਗ ਕਰ ਦਿੱਤੀ। ਜਿਸ ਵਿੱਚ ਦੋ ਵਿਅਕਤੀ ਜ਼ਖਮੀ ਹੋ ਗਏ ਅਤੇ ਇੱਕ ਬਚ ਗਿਆ। ਜਾਣਕਾਰੀ ਅਨੁਸਾਰ ਥਾਣਾ ਸਦਰ ਪਟਿਆਲਾ ਦੀ ਅਧੀਨ ਪਿੰਡ ਤੇਜਾ ਦੇ ਰਹਿਣ ਵਾਲੇ ਤਿੰਨ ਵਿਅਕਤੀ ਜਦੋਂ ਘਰ ਜਾ ਰਹੇ ਸਨ ਤਾਂ ਰਸਤੇ ਦੇ ਪਿੰਡ ਮੰਜਾਲ ਨੇੜੇ ਮੋਟਰਸਾਈਕਲ ਤੇ ਆਏ ਤਿੰਨ ਹਮਲਾਵਰਾਂ ਨੇ ਉਹਨਾਂ ਤੇ ਅੰਨੇ ਵਾਹ ਗੋਲੀਬਾਰੀ ਕਰ ਦਿੱਤੀ। ਜਖਮੀਆਂ ਦੀ ਪਹਿਚਾਨ ਪਾਲਾ ਰਾਮ ਅਤੇ ਬਲਜਿੰਦਰ ਸਿੰਘ ਦੇ ਤੌਰ ਤੇ ਹੋਈ ਹੈ। ਜਖਮੀਆਂ ਨੂੰ ਪੁਨਰਹੇੜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਪ੍ਰੰਤੂ ਉਹਨਾਂ ਦੀ ਹਾਲਤ ਨੂੰ ਦੇਖਦੇ ਹੋਏ ਸਰਕਾਰੀ ਰਜਿੰਦਰ ਹਸਪਤਾਲ ਵਿਖੇ ਕਰ ਦਿੱਤਾ ਗਿਆ।

ਤੀਸਰੇ ਵਿਅਕਤੀ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਸ਼ਾਮ ਨੂੰ ਘਰ ਜਾ ਰਹੇ ਸਨ। ਜਦੋਂ ਉਹ ਪਿੰਡ ਮਜਾਲ ਦੇ ਨੇੜੇ ਪਹੁੰਚੇ ਤਾਂ ਤਿੰਨ ਅਣਪਛਾਤੇ ਵਿਅਕਤੀਆਂ ਮੋਟਰਸਾਈਕਲ ਤੇ ਆਏ ਅਤੇ ਗੋਲੇਬਰੀ ਕਰ ਦਿੱਤੀ । ਜਿਸ ਵਿੱਚ ਬਲਜਿੰਦਰ ਸਿੰਘ ਦੇ ਗਰਦਨ ਅਤੇ ਪਾਲਾ ਰਾਮ ਦੀ ਅੱਖ ਵਿੱਚ ਗੋਲੀ ਲੱਗੀ। ਇਸ ਬਾਰੇ ਜਾਣਕਾਰੀ ਦਿੰਦੇ ਥਾਣਾ ਸਦਰ ਪਟਿਆਲਾ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਇਸ ਸਬੰਧੀ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਇਰਾਦੇ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

About The Author

Leave a Reply

Your email address will not be published. Required fields are marked *

You may have missed