ਸਰਕਾਰੀ ਬੱਸਾਂ ਦੇ ਕੰਟਰੈਕਟ ਮੁਲਾਜ਼ਮਾਂ ਦੀ ਹੜਤਾਲ ਖ਼ਤਮ

ਚੰਡੀਗੜ੍ਹ- 7 ਜਨਵਰੀ-ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਕੀਤੀ ਗਈ ਹੜਤਾਲ ਨੂੰ ਦੂਜੇ ਦਿਨ ਵਾਪਸ ਲੈ ਲਿਆ ਗਿਆ ਹੈ। ਮੁਹਾਲੀ ਵਿੱਚ ਯੂਨੀਅਨ ਦੇ ਕਰਮਚਾਰੀ ਇਕੱਠੇ ਹੋ ਕੇ ਚੰਡੀਗੜ੍ਹ ਵਿੱਚ ਸੀਐਮ ਦੇ ਨਿਵਾਸ ਵੱਲ ਵਧ ਰਹੇ ਸਨ। ਪੁਲਿਸ ਨੇ ਉਹਨਾਂ ਨੂੰ ਚੰਡੀਗੜ੍ਹ ਵਿੱਚ ਦਾਖਲ ਹੋਣ ਤੇ ਰੋਕ ਦਿੱਤਾ। ਦੁਪਹਿਰ ਨੂੰ ਯੂਨੀਅਨ ਅਤੇ ਸਰਕਾਰ ਦੇ ਵਿਚਕਾਰ ਹੋਈ ਮੀਟਿੰਗ ਵਿੱਚ ਅਧਿਕਾਰੀਆਂ ਨੇ 15 ਜਨਵਰੀ ਨੂੰ ਸੀਐਮ ਭਗਵੰਤ ਮਾਨ ਨਾਲ ਮੁਲਾਕਾਤ ਦਾ ਭਰੋਸਾ ਦਿੱਤਾ ਹੈ। ਜਿਸ ਕਾਰਨ ਮੁਲਾਜ਼ਮਾਂ ਵੱਲੋਂ ਕੱਲ ਹੜਤਾਲ ਨਹੀਂ ਕੀਤੀ ਜਾਵੇਗੀ।
ਇਥੇ ਦੱਸਣ ਯੋਗ ਹੈ ਕਿ ਸੋਮਵਾਰ ਤੋਂ ਲਗਭਗ 3000 ਤੋਂ ਵੱਧ ਸਰਕਾਰੀ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੀਆਂ ਬੱਸਾਂ ਬੰਦ ਸਨ। ਜਿਸ ਨਾਲ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਬੰਦ ਕਰਕੇ ਸਰਕਾਰ ਨੂੰ ਲਗਭਗ ਸਾਢੇ ਤਿੰਨ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ।
