ਦਿਨ ਦਿਹਾੜੇ 70 ਲੱਖ ਦੇ ਗਹਿਣਿਆਂ ਦੀ ਚੋਰੀ

ਅੰਮ੍ਰਿਤਸਰ-08ਜਨਵਰੀ-ਅੰਮ੍ਰਿਤਸਰ ਵਿੱਚ ਦਿਨ ਦਿਹਾੜੇ ਇੱਕ ਘਰ ਵਿੱਚੋਂ 70 ਲੱਖ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਪ੍ਰਤਾਪ ਬਾਜ਼ਾਰ ਵਿੱਚੋਂ ਇੱਕ ਪਰਿਵਾਰ ਦੇ ਮੈਂਬਰ ਕਿਸੇ ਜਾਣਕਾਰ ਦੇ ਅੰਤਿਮ ਸੰਸਕਾਰ ਲਈ ਗਏ ਹੋਏ ਸਨ। ਚੋਰ ਘਰ ਦ ਕੰਧ ਟੱਪ ਕੇ ਅੰਦਰ ਆਇਆ ਅਤੇ ਤਕਰੀਬਨ 70 ਲੱਖ ਦੇ ਗਹਿਣੇ ਲੈ ਕੇ ਫਰਾਰ ਹੋ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ । ਇਸ ਮੌਕੇ ਘਰ ਦੇ ਮਾਲਕ ਹਰਚਰਨ ਸਿੰਘ ਨੇ ਦੱਸਿਆ ਕਿ ਉਹ ਸੁਨਿਆਰੇ ਦਾ ਕੰਮ ਕਰਦਾ ਹੈ ਅਤੇ ਉਨਾਂ ਦੇ ਘਰ ਵਿੱਚ ਸੋਨੇ ਅਤੇ ਚਾਂਦੀ ਦੇ ਗਹਿਣੇ ਪਏ ਸਨ। ਚੋਰ ਅਲਮਾਰੀਆਂ ਦੇ ਤਾਲੇ ਤੋੜ ਕੇ ਗਹਿਣੇ ਚੋਰੀ ਕਰਕੇ ਲੈ ਗਿਆ। ਜਿਨਾਂ ਦੀ ਕੀਮਤ ਤਕਰੀਬਨ 70 ਲੱਖ ਰੁਪਏ ਦੇ ਕਰੀਬ ਸੀ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।