2100 ਝਾੜੂ ਫੂਕ ਕੇ ਮਨਾਉਣਗੇ “ਝੂਠੇ ਵਾਅਦਿਆਂ ਦੀ ਲੋਹੜੀ”

0
Prime khabar punjab RAnjit

ਚੰਡੀਗੜ੍ਹ-8ਜਨਵਰੀ- ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਕਰਦੇ ਹੋਏ 11 ਜਨਵਰੀ ਨੂੰ ‘ਆਪ’ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਅੱਗੇ ‘ਆਪ’ ਦੇ ਚੋਣ ਨਿਸ਼ਾਨ ਦਾ ਪ੍ਰਤੀਕ 2100 ਝਾੜੂ ਫੁਕ ਕੇ ਝੂਠੇ ਵਾਅਦਿਆਂ ਦੀ ਲੋਹੜੀ ਮਨਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਆਗੂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ, ਊਧਮ ਸਿੰਘ ਡੋਗਰਾ, ਗੁਰਬਖਸ਼ ਲਾਲ, ਬਲਜੀਤ ਸਿੰਘ, ਰਾਕੇਸ਼ ਸੈਣੀ, ਰਜਵੰਤ ਕੌਰ ਨੇ ਦੱਸਿਆ ਕਿ ਸਰਕਾਰ ਉਨ੍ਹਾਂ ਪ੍ਰਤੀ ਇੰਨੀ ਅਸੰਵੇਦਨਸ਼ੀਲ ਹੋ ਗਈ ਹੈ ਕਿ ਮਰਨ ਵਰਤ ਤੇ ਬੈਠੇ ਉਨ੍ਹਾਂ ਦੇ ਸਾਥੀ ਜੋਨੀ ਸਿੰਗਲਾ ਨੂੰ 2 ਜਨਵਰੀ ਦੀ ਰਾਤ ਨੂੰ ਪੁਲਿਸ ਵੱਲੋਂ ਜਬਰਨ ਚੁੱਕ ਕੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾ ਦਿੱਤਾ ਗਿਆ ਜਿੱਥੇ ਉਹ ਜੇਰੇ ਇਲਾਜ ਹੋਣ ਦੇ ਬਾਵਜੂਦ ਵੀ ਮਰਨ ਵਰਤ ਤੇ ਡਟਿਆ ਹੋਇਆ ਹੈ ਅਤੇ ਉਸਦੇ ਨਾਲ ਹੀ ਉਨਾਂ ਦਾ ਦੂਜਾ ਸਾਥੀ ਕਾਮਰੇਡ ਰਣਜੀਤ ਸਿੰਘ ਸੰਗਰੂਰ ਦੇ ਡੀਸੀ ਦਫਤਰ ਅੱਗੇ ਮਰਨ ਵਰਤ ਤੇ ਡਟਿਆ ਹੋਇਆ ਹੈ।

ਉਹਨਾਂ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਦੇ ਨਾਲ ਹੋਈਆਂ ਵੱਖ-ਵੱਖ ਮੀਟਿੰਗਾਂ ਦਾ ਕੋਈ ਸਿੱਟਾ ਨਹੀਂ ਨਿਕਲਿਆ । ਇਹਨਾਂ ਮੰਤਰੀਆਂ ਤੋਂ ਉਹਨਾਂ ਨੂੰ ਝੂਠੇ ਵਾਅਦਿਆਂ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਮਿਲਿਆ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਕਹਿਣੀ ਅਤੇ ਕਰਨੀ ਵਿੱਚ ਜਮੀਨ ਆਸਮਾਨ ਦਾ ਅੰਤਰ ਹੈ।

ਵੋਟਾਂ ਵੇਲੇ ਉਨਾਂ ਦੀਆਂ ਮੰਗਾਂ ਦਾ ਸਮਰਥਨ ਕਰਨ ਵਾਲੇ ‘ਆਪ’ ਅੱਜ ਉਨਾਂ ਮੰਗਾਂ ਤੋਂ ਹੀ ਪਾਸਾ ਵੱਟ ਰਹੇ ਹਨ। ਕੰਪਿਊਟਰ ਅਧਿਆਪਕ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਹਨਾਂ ਦੀਆਂ ਮੰਗਾਂ, ਜਿਸ ਵਿੱਚ ਕੰਪਿਊਟਰ ਅਧਿਆਪਕਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਹਾਲ ਕਰਨਾ, ਛੇਵੇਂ ਪੇ ਕਮਿਸ਼ਨ ਦਾ ਲਾਭ ਦੇ ਕੇ ਬਿਨਾ ਸ਼ਰਤ ਸਿੱਖਿਆ ਵਿਭਾਗ ਵਿਚ ਮਰਜ ਕਰਨਾ ਸ਼ਾਮਿਲ ਹੈ, ਨੂੰ ਮੰਨ ਨਹੀਂ ਲਿਆ ਜਾਂਦਾ ਉਦੋਂ ਤੱਕ ਉਹਨਾਂ ਦਾ ਸੰਘਰਸ਼ ਇੰਜ ਹੀ ਜਾਰੀ ਰਹੇਗਾ।

About The Author

Leave a Reply

Your email address will not be published. Required fields are marked *