ਦੋ ਵਿਅਕਤੀਆਂ ਨੂੰ ਨਜਾਇਜ ਅਸਲੇ ਸਮੇਤ ਕੀਤਾ ਕਾਬੂ

0
Prime khabar Punjab Asla

ਬਰਨਾਲਾ-10ਜਨਵਰੀ-ਬਰਨਾਲਾ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਨਜਾਇਜ ਅਸਲੇ ਸਮੇਤ ਕਾਬੂ ਕੀਤਾ ਗਿਆ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਜਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬਰਨਾਲਾ ਪੁਲਿਸ ਵਲੋਂ ਸਮਾਜ ਵਿਰੋਧੀ ਮਾੜੇ ਅਨਸਰਾਂ ਖਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸਨਦੀਪ ਸਿੰਘ ਮੰਡ ਪੀਪੀਐਸ ਕਪਤਾਨ ਪੁਲਿਸ ਇੰਨ: ਬਰਨਾਲਾ, ਰਾਜਿੰਦਰਪਾਲ ਸਿੰਘ ਪੀਪੀਐਸ ਉੱਪ ਕਪਤਾਨ ਪੁਲਿਸ ਇੰਨ: ਬਰਨਾਲਾ ਤੇ ਸੀਆਈਏ ਸਟਾਫ਼ ਦੇ ਇੰਚਾਰਜ਼ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਬਰਨਾਲਾ ਪੁਲਿਸ ਵਲੋਂ ਵੱਖ ਅਪਰਾਧਿਕ ਮਾਮਲਿਆਂ ’ਚ ਸ਼ਾਮਲ ਦੋ ਵਿਅਕਤੀਆਂ ਨੂੰ ਕਾਬੂ ਹਥਿਆਰਾ ਸਮੇਤ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਸੁਭਮ ਉਰਫ਼ ਸੂਬੀ ਵਾਸੀ ਬਰਨਾਲਾ ਦੇ ਖਿਲਾਫ਼ ਅਸਲਾ ਐਕਟ ਤਹਿਤ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਕੀਤਾ ਗਿਆ। ਦੌਰਾਨੇ ਤਫ਼ਤੀਸ ਉਕਤ ਵਿਅਕਤੀ ਪਾਸੋ ਇੱਕ ਪਿਸਟਲ 32 ਬੋਰ ਸਮੇਤ 2 ਕਾਰਤੂਸ ਜਿੰਦਾ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਜਸਦੇਵ ਸਿੰਘ ਜੱਸੀ ਉਰਫ਼ ਪੈਂਚਰ ਵਾਸੀ ਮਾਨਸਾ ਨੂੰ ਨਾਜਮ਼ਦ ਕੀਤਾ ਗਿਆ। ਜਿਸ ਨੂੰ ਫਿਰੋਜਪੁਰ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ। ਜਿਨ੍ਹਾਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਰਿਮਾਂਡ ਹਾਸਲ ਕੀਤਾ ਗਿਆ। ਰਿਮਾਂਡ ਦੌਰਾਨ ਸੁਭਮ ਉਰਫ਼ ਸੁਭੀ ਦੀ ਨਿਸ਼ਾਨਦੇਹੀ ’ਤੇ 2 ਪਿਸਟਲ ਤੇ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਪਾਸੋ 1 ਪਿਸਟਲ 32 ਬੋਰ ਦੇਸੀ ਸਮੇਤ 2 ਕਾਰਤੂਸ ਜਿੰਦਾ, 1 ਪਿਸਟਲ ਗਲੋਕ 9 ਐਮਐਮ ਸਮੇਤ 2 ਜਿੰਦਾ ਕਾਰਸੂਤ ਤੇ 1 ਪਿਸਟਲ 30 ਬੋਰ ਸਮੇਤ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਕਾਬੂ ਕੀਤੇ ਵਿਅਕਤੀਆਂ ’ਚੋਂ ਸੁਭਮ ਸੂਬੀ ਦੇ ਖਿਲਾਫ਼ ਵੱਖ ਵੱਖ ਜਿਲ੍ਹਿਆਂ ’ਚ ਲੜਾਈ ਝਗੜੇ, ਅਸਲਾ ਐਕਟ ਤੇ ਐਨਡੀਪੀਐਸ ਐਕਟ ਤਹਿਤ 7 ਮਾਮਲੇ ਦਰਜ ਹਨ। ਜਸਦੇਵ ਜੱਸੀ ਦੇ ਖਿਲਾਫ਼ ਵੱਖ ਵੱਖ ਜਿਲ੍ਹਿਆਂ ’ਚ ਅਸਲਾ ਐਕਟ ਤੇ ਲੜਾਈ ਝਗੜੇ ਦੇ ਕੁੱਲ 19 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਪਾਸੋ ਹੋਰ ਪੁੱਛ ਪੜ੍ਹਤਾਲ ਵੀ ਕੀਤੀ ਜਾ ਰਹੀ ਹੈ ਤੇ ਹੋਰ ਖੁੁਲਾਸੇ ਹੋਣ ਦੀ ਸੰਭਾਵਨਾ ਹੈ

About The Author

Leave a Reply

Your email address will not be published. Required fields are marked *