ਨਸ਼ਾ ਸਪਲਾਈ ਕਰਨ ਆਇਆ ਵਿਅਕਤੀ ਰੇਲਵੇ ਪੁਲਿਸ ਵੱਲੋਂ ਕਾਬੂ

ਲੁਧਿਆਣਾ-14 ਜਨਵਰੀ-ਲੁਧਿਆਣਾ ਰੇਲਵੇ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ ਜਾਣਕਾਰੀ ਅਨੁਸਾਰ ਨਸ਼ਾ ਤਸਕਰ ਬਿਹਾਰ ਤੋਂ ਲੁਧਿਆਣਾ ਵਿੱਚ ਅਫੀਮ ਦੀ ਸਪਲਾਈ ਕਰਨ ਆਇਆ ਸੀ। ਨਸ਼ਾ ਤਸਕਰ ਨੂੰ ਥਾਣਾ ਜੀਆਰਪੀ ਦੀ ਪੁਲਿਸ ਨੇ ਕਾਬੂ ਕੀਤਾ। ਇਸ ਦੌਰਾਨ ਦੋਸ਼ੀ ਦੇ ਕਬਜ਼ੇ ਤੋਂ 1 ਕਿਲੋ 200 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਦੋਸ਼ੀ ਦੇ ਖਿਲਾਫ਼ ਨਸ਼ਾ ਤਸਕਰੀ ਦੇ ਦੋਸ਼ਾਂ ’ਚ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਨੇ ਦੋਸ਼ੀ ਦੀ ਪਛਾਣ ਮੁਰਾਰੀ ਸ਼ਾਹ, ਜ਼ਿਲ੍ਹਾ ਬੇਤੀਆ,ਬਿਹਾਰ ਵਜੋਂ ਕੀਤੀ ਹੈ। ਪੁਲਿਸ ਨੇ ਦੋਸ਼ੀ ਨੂੰ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਹੈ।
ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ’ਤੇ ਗਸ਼ਤ ਦੇ ਦੌਰਾਨ ਚੈਕਿੰਗ ਕਰ ਰਹੀ ਸੀ। ਉਕਤ ਦੋਸ਼ੀ ਸ਼ੱਕੀ ਹਾਲਤ ਵਿੱਚ ਖੜਾ ਸੀ। ਸ਼ੱਕ ਹੋਣ ’ਤੇ ਉਸਦੀ ਤਲਾਸ਼ੀ ਲਈ ਗਈ ਤਾਂ ਦੋਸ਼ੀ ਤੋਂ ਅਫੀਮ ਬਰਾਮਦ ਹੋਈ। ਪੁਲਿਸ ਇਸ ਮਾਮਲੇ ਨੂੰ ਲੈ ਕੇ ਜਾਂਚ ਕਰ ਰਹੀ ਹੈ।