ਸਿਲੰਡਰ ਫਟ ਜਾਣ ਨਾਲ ਵਿਅਕਤੀ ਬੁਰੀ ਤਰ੍ਹਾਂ ਝੁਲਸਿਆ

ਬਰਨਾਲਾ-14ਜਨਵਰੀ-ਗੈਸ ਸਲੰਡਰ ਫੜ ਜਾਣ ਨਾਲ ਇੱਕ ਵਿਅਕਤੀ ਦੇ ਬੁਰੀ ਤਰ੍ਹਾਂ ਝੁਲਸ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਸਬਾ ਭਦੌੜ ਵਿਖੇ ਗੁਰਚਰਨ ਸਿੰਘ ਦੇ ਘਰ, ਸਵੇਰੇ ਇੱਕ ਜ਼ੋਰਦਾਰ ਧਮਾਕਾ ਹੋਇਆ। ਜਦੋਂ ਗਵਾਂਢੀਆਂ ਨੇ ਜਾ ਕੇ ਦੇਖਿਆ ਤਾਂ ਗੁਰਚਰਨ ਸਿੰਘ ਪੂਰੀ ਤਰਾਂ ਨਾਲ ਅੱਗ ਨਾਲ ਝੁਲਸਿਆ ਹੋਇਆ ਸੀ। ਜਿਸ ਨੂੰ ਸਿਵਲ ਹਸਪਤਾਲ ਭਦੌੜ ਵਿਖੇ ਦਾਖਲ ਕਰਵਾਇਆ ਗਿਆ। ਉਸ ਦੀ ਹਾਲਤ ਨੂੰ ਦੇਖਦੇ ਹੋਏ, ਮੁੱਢਲੀ ਸਹਾਇਤਾ ਦੇ ਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਰੈਫਰ ਕਰ ਦਿੱਤਾ ਗਿਆ। ਗੁਆਂਢੀਆਂ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਦਰਵਾਜੇ ਅਤੇ ਖਿੜਕੀਆਂ ਟੁੱਟੀਆਂ ਹੋਈਆਂ ਸਨ ਤੇ ਵੇਹੜੇ ਵਿੱਚ ਕੰਚ ਖਿਲਰਿਆ ਹੋਇਆ ਸੀ ਉਹਨਾਂ ਦੱਸਿਆ ਕਿ ਉਕਤ ਵਿਅਕਤੀ ਦਾ ਪਰਿਵਾਰ ਕਿਤੇ ਗਿਆ ਹੋਇਆ ਸੀ ਅਤੇ ਘਰ ਵਿੱਚ ਉਹ ਇਕੱਲਾ ਹੀ ਸੀ।