ਸ਼ਰਾਬ ਕਾਰੋਬਾਰੀ ਦੇ ਘਰ ’ਤੇ ਹਮਲਾ….

0
Prime khabar Punjab Batala

ਬਟਾਲਾ -16 ਜਨਵਰੀ- ਬਟਾਲਾ ਦੇ ਜੈਂਤੀਪੁਰ ਵਿੱਚ ਇੱਕ ਸ਼ਰਾਬ ਕਾਰੋਬਾਰੀ ਦੇ ਘਰ ’ਤੇ ਹਮਲੇ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ, ਇਹ ਹਮਲਾ ਗ੍ਰੇਨੇਡ ਵਰਗਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਦੌਰਾਨ ਕਿਸੇ ਵੀ ਪ੍ਰਕਾਰ ਦੇ ਜਾਨਮਾਲ ਦੇ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ।ਇਹ ਹਮਲਾ ਬਟਾਲਾ ਦੇ ਪਿੰਡ ਜੈਂਤੀਪੁਰ ਦੇ ਰਹਿਣ ਵਾਲੇ ਵੱਡੇ ਸ਼ਰਾਬ ਕਾਰੋਬਾਰੀ ਅਮਨਦੀਪ ਸਿੰਘ ਜੈਂਤੀਪੁਰੀਆ ਦੇ ਘਰ ’ਤੇ ਹੋਇਆ ਹੈ। ਘਟਨਾ ਤੋਂ ਬਾਅਦ ਪੁਲੀਸ ਮੌਕੇ ’ਤੇ ਪਹੁੰਚ ਗਈ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਕੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਘਟਨਾ ਦੇ ਦੌਰਾਨ ਦੋ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਦਿਖਾਈ ਦੇ ਰਹੇ ਹਨ ਅਤੇ ਇਸ ਦੌਰਾਨ ਉਹ ਅਮਨਦੀਪ ਦੇ ਘਰ ’ਤੇ ਕੁਝ ਸੁੱਟਦੇ ਹੋਏ ਦਿਖ ਰਹੇ ਹਨ।

About The Author

Leave a Reply

Your email address will not be published. Required fields are marked *