ਸਸਤਾ ਸੋਨਾ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਰੁਪਏ ਦੀ ਠੱਗੀ

0
Prime K P Fraud

ਲੁਧਿਆਣਾ-18 ਜਨਵਰੀ-ਲੁਧਿਆਣਾ ਵਿੱਚ ਇੱਕ ਵਪਾਰੀ ਨਾਲ ਲੱਖਾਂ ਰੁਪਏ ਦੀ ਠਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਕ ਵਿਅਕਤੀ ਨੇ ਵਪਾਰੀ ਤੋਂ 5 ਲੱਖ ਰੁਪਏ ਚੰਡੀਗੜ੍ਹ ਏਅਰਪੋਰਟ ਅਥਾਰਟੀ ਵੱਲੋਂ ਨੀਲਾਮ ਹੋ ਰਹੇ ਸੋਨੇ ਨੂੰ ਦਿਵਾਉਣ ਦਾ ਝਾਂਸਾ ਦੇ ਕੇ ਠੱਗ ਲਏ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ-8 ਦੀ ਪੁਲਿਸ ਨੇ ਲਵਲੀ ਜੈਨ ਦੀ ਸ਼ਿਕਾਇਤ ’ਤੇ ਰਾਜਗੁਰੂ ਨਗਰ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਖ਼ਿਲਾਫ ਕੇਸ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਲਵਲੀ ਜੈਨ ਨੇ ਦੱਸਿਆ ਕਿ ਮੁਲਜ਼ਮ ਉਸਦਾ ਜਾਣਕਾਰ ਸੀ। ਉਸ ਨੇ ਕਿਹਾ ਕਿ ਚੰਡੀਗੜ੍ਹ ਸਥਿਤ ਏਅਰਪੋਰਟ ਅਥਾਰਟੀ ਵੱਲੋਂ ਸੋਨਾ ਨੀਲਾਮ ਕੀਤਾ ਜਾ ਰਿਹਾ ਹੈ, ਜੋ ਕਾਫੀ ਸਸਤੇ ਵਿਚ ਮਿਲ ਸਕਦਾ ਹੈ।ਮੁਲਜ਼ਮ ਨੇ ਉਸ ਨੂੰ ਕਿਹਾ ਕਿ ਇੱਕ ਕਿਲੋਗ੍ਰਾਮ ਸੋਨਾ ਸਿਰਫ 5 ਲੱਖ ਰੁਪਏ ਵਿੱਚ ਮਿਲ ਜਾਵੇਗਾ।ਮੁਲਜ਼ਮ ਉਸ ਤੋਂ 5 ਲੱਖ ਰੁਪਏ ਲੈ ਗਿਆ ਸੀ, ਪਰ ਬਾਅਦ ਵਿੱਚ ਪਤਾ ਲੱਗਾ ਕਿ ਮੁਲਜ਼ਮ ਨੇ ਉਸ ਨਾਲ ਧੋਖਾਧੜੀ ਕੀਤੀ ਹੈ। ਫਿਰ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ।

Durga Photostat

About The Author

Leave a Reply

Your email address will not be published. Required fields are marked *