ਪਿੰਡ ਵਜੀਦਕੇ ਕਲਾਂ ਵਿਖੇ ਪਹੁੰਚੀ ਟੀ.ਬੀ ਜਾਂਚ ਮੈਡੀਕਲ ਮੋਬਾਇਲ ਵੈਨ

0
Prime khabar Punjab Vajidke

ਬਰਨਾਲਾ-22 ਜਨਵਰੀ-ਸਿਹਤ ਵਿਭਾਗ ਵੱਲੋਂ ਪਾ੍ਪਤ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੀ.ਬੀ (ਤਪਦਿਕ) ਦੇ ਸ਼ੱਕੀ ਮਰੀਜਾਂ ਦੀ ਜਲਦੀ ਪਹਿਚਾਣ ਲਈ ਚਲਾਈ ਜਾ ਰਹੀ ਨੇਸ਼ਨ ਵਾਈਡ 100 ਡੇ ਟੀ.ਬੀ ਕੰਪੇਨ ਤਹਿਤ ਮੋਬਾਈਲ ਮੈਡੀਕਲ ਯੂਨਿਟ ਪਿੰਡ ਵਜੀਦਕੇ ਕਲਾਂ ਪਹੁੰਚੀ।ਇਸ ਮੌਕੇ ਐਸ ਐਮ ਓ ਡਾ. ਗੁਰਤੇਜਿੰਦਰ ਕੌਰ ਵਲੋਂ ਪਿੰਡ ਨਿਵਾਸੀਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਬੀਈਈ ਸ਼ਿਵਾਨੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮੋਬਾਈਲ ਵੈਨ ਵਲੋਂ ਟੀ ਬੀ ਦੇ ਸ਼ੱਕੀ ਮਰੀਜ਼ਾਂ ਦੇ ਐਕਸ-ਰੇ ਅਤੇ ਬਲਗਮ ਦੀ ਜਾਂਚ ਘਰ ਘਰ ਜਾਕੇ ਮੁ਼ਫ਼ਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਜੇਕਰ ਕਿਸੇ ਵੀ ਵਿਅਕਤੀ ਨੂੰ ਦੋ ਹਫਤਿਆਂ ਜਾਂ ਉਸ ਤੋਂ ਵੱਧ ਲਗਾਤਾਰ ਖਾਂਸੀ, ਭਾਰ ਘੱਟਦਾ ਹੋਵੇ, ਬੁਖਾਰ ਜਾਂ ਭੁੱਖ ਘੱਟ ਲੱਗਦੀ ਹੋਵੇ ਤਾਂ ਉਸ ਨੂੰ ਟੀ.ਬੀ. ਦੀ ਸ਼ਿਕਾਇਤ ਹੋ ਸਕਦੀ ਹੈ । ਇਸ ਲਈ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰੀ ਸਲਾਹ ਅਨੁਸਾਰ ਸਮੇਂ ਸਿਰ ਇਲਾਜ ਕਰਵਾਉਣਾ ਚਾਹੀਦਾ ਹੈ।
ਇਸ ਮੌਕੇ ਉਪਵੈਦ ਅਜੇ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀ.ਬੀ. ਦਾ ਇਲਾਜ ਡਾਟਸ ਪ੍ਰਣਾਲੀ ਰਾਂਹੀ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਐਸ ਟੀ ਐਸ ਜੋਤੀ ਸ਼ਰਮਾ, ਐਲ ਐਚ ਵੀ ਬਲਵਿੰਦਰ ਕੌਰ, ਸੀ ਐਚ ਓ ਸੋਨੀ, ਮੇਲ ਵਰਕਰ ਰੁਪਿੰਦਰ ਸਿੰਘ ਅਤੇ ਆਸ਼ਾ ਵਰਕਰਾਂ ਮੌਜੂਦ ਸਨ।

About The Author

Leave a Reply

Your email address will not be published. Required fields are marked *

You may have missed