ਬਠਿੰਡਾ ਵਿੱਚ ਬਦਮਾਸ਼ਾਂ ਨੇ ਮਾਰੀਆਂ ਵਕੀਲ ਨੂੰ ਗੋਲੀਆਂ

0

ਬਠਿੰਡਾ-23 ਜਨਵਰੀ- ਬਠਿੰਡਾ ਵਿਖੇ ਵੱਡੀ ਵਾਰਦਾਤ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਕਾਰ ਤੇ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ ਵਕੀਲ ਉੱਪਰ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਵਕੀਲ ਨੂੰ ਦੋ ਗੋਲੀਆਂ ਲੱਗੀਆਂ ਹਨ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਵਕੀਲ ਦੀ ਪਹਿਚਾਨ ਐਡਵੋਕੇਟ ਯਸ਼ ਦੇ ਰੂਪ ਵਿੱਚ ਹੋਈ ਹੈ। ਜ਼ਖਮੀ ਵਕੀਲ ਨੂੰ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

About The Author

Leave a Reply

Your email address will not be published. Required fields are marked *