ਭਿਆਨਕ ਅੱਗ ਵਿਚ ਇੱਕ ਵਿਅਕਤੀ ਜਿੰਦਾ ਸੜਿਆ

0
Prime k Punjab Dead b

ਫਿਲੌਰ-24 ਜਨਵਰੀ-ਫਿਲੌਰ ਥਾਣੇ ਅਧੀਨ ਆਉਂਦੇ ਪਿੰਡ ਮੰਡੀ ਵਿਖੇ ਘਰ ਵਿੱਚ ਅੱਗ ਲੱਗਣ ਨਾਲ ਇੱਕ ਵਿਅਕਤੀ ਦੇ ਜਿੰਦਾ ਸੜ ਜਾਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਮੰਡੀ ਦੇ ਇਕ ਘਰ ਵਿਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਵਿਅਕਤੀ ਇਸ ਵਿਚ ਜ਼ਿੰਦਾ ਸੜ ਗਿਆ। ਅੱਗ ਲੱਗਣ ਦੀ ਘਟਨਾ ਬਾਰੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ ਗਿਆ ਅਤੇ ਕਾਫ਼ੀ ਮਿਹਨਤ ਤੋਂ ਬਾਅਦ ਫਾਇਰ ਵਿਭਾਗ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਅੱਗ ’ਤੇ ਕਾਬੂ ਪਾਇਆ ਗਿਆ।

ਅੱਗ ਬੁਝਾਉਣ ਤੋਂ ਬਾਅਦ, ਫਾਇਰ ਬ੍ਰਿਗੇਡ ਦੇ ਕਰਮਚਾਰੀ ਘਰ ਦੇ ਅੰਦਰ ਗਏ ਅਤੇ ਦੇਖਿਆ ਕਿ ਇਸ ਘਟਨਾ ਵਿਚ ਇਕ ਵਿਅਕਤੀ ਜ਼ਿੰਦਾ ਸੜ ਗਿਆ ਸੀ।ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ।ਇਸ ਅੱਗ ਵਿਚ ਘਰ ਦੇ 55 ਸਾਲਾ ਮਾਲਕ ਗੁਰਦਾਵਰ ਚੰਦ ਦੀ ਵੀ ਮੌਤ ਹੋ ਗਈ। ਪਿੰਡ ਵਾਸੀਆਂ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ਬੁਝਾਉਣ ਲਈ ਘਰ ਦੀ ਛੱਤ ਤੋੜੀ ਅਤੇ ਲਾਸ਼ ਨੂੰ ਬਾਹਰ ਕੱਢਿਆ।

About The Author

Leave a Reply

Your email address will not be published. Required fields are marked *