ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਔਰਤ ਸਣੇ ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ

0

ਧਨੌਲਾ-25ਜਨਵਰੀ-ਥਾਣਾ ਧਨੌਲਾ ਦੀ ਪੁਲਿਸ ਨੇ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਔਰਤ ਸਣੇ ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਜੋਗਿੰਦਰ ਕੌਰ ਪਤਨੀ ਸਵ: ਦੀਪਾ ਰਾਮ ਵਾਸੀ ਬਾਜੀਗਰ ਬਸਤੀ ਬਡਬਰ ਨੇ ਦੱਸਿਆ ਕਿ ਬੀਤੀ 16 ਜਨਵਰੀ ਨੂੰ ਮੈਂ ਤੇ ਮੇਰੀ ਨੂੰਹ ਗਲੀ ’ਚ ਗੱਲਾਂ ਕਰ ਰਹੀਆਂ ਸੀ। ਇਨੇ ’ਚ ਗੁਰਦੇਵ ਕੌਰ ਪਤਨੀ ਸੁਰਜੀਤ ਸਿੰਘ, ਸੁਰਜੀਤ ਸਿੰਘ ਪੁੱਤਰ ਬੰਤਾ ਰਾਮ ਤੇ ਸੁਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀਆਨ ਬਾਜੀਗਰ ਬਸਤੀ ਬਡਬਰ ਨੇ ਗਲੀ ’ਚ ਆ ਕੇ ਮੇਰੀ ਕੁੱਟਮਾਰ ਕੀਤੀ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

About The Author

Leave a Reply

Your email address will not be published. Required fields are marked *