ਨਸ਼ੇ ਨੇ ਇੱਕ ਹੋਰ ਦੀ ਲਈ ਜਾਨ

0

ਕਪੂਰਥਲਾ-25ਜਨਵਰੀ-ਕਪੂਰਥਲਾ ਕਾਲਾ ਸੰਘੀਆਂ ਰੋਡ ਤੇ ਸਥਿਤ ਪੈਟਰੋਲ ਪੰਪ ਦੇ ਬਾਥਰੂਮ ਵਿੱਚੋਂ ਨੌਜਵਾਨ ਦੀ ਲਾਸ਼ ਮਿਲ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਿਟੀ ਦੇ ਇੰਚਾਰਜ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕਾਂ ਤੋਂ ਮਿਲੀ ਸੂਚਨਾ ਦੇ ਆਧਾਰ ਤੇ ਇੱਕ ਨੌਜਵਾਨ ਦੀ ਲਾਸ਼ ਪੈਟਰੋਲ ਪੰਪ ਦੇ ਬਾਥਰੂਮ ਵਿੱਚੋਂ ਬਰਾਮਦ ਕੀਤੀ ਗਈ ਹੈ। ਮ੍ਰਿਤਕ ਦੀ ਪਹਿਛਾਣ 28 ਸਾਲਾਂ ਮਨਿੰਦਰਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭੇਂਟਾ ਵਜੋਂ ਹੋਈ ਹੈ। ਮ੍ਰਿਤਕ ਦੇ ਚਾਚਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਸ ਦਾ ਭਤੀਜਾ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਦਾ ਸੇਵਨ ਕਰਦਾ ਸੀ ਤੇ ਨਸ਼ਾ ਛੁੜਾਓ ਕੇਂਦਰ ਵਿੱਚ ਜੇਰੇ ਇਲਾਜ ਸੀ। ਉਹ 4-5 ਦਿਨ ਪਹਿਲਾਂ ਉਥੋਂ ਗਾਇਬ ਹੋ ਗਿਆ ਸੀ। ਪਰ ਘਰ ਨਹੀਂ ਪਹੁੰਚਿਆ ਸੀ।ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਭਤੀਜੇ ਦਾ ਵਿਆਹ ਚਾਰ ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦੀ ਤਿੰਨ ਸਾਲ ਦੀ ਧੀ ਵੀ ਹੈ। ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਲਾਸ ਦੇ ਕੋਲ ਇੱਕ ਸਰਿੰਜ ਵੀ ਪਈ ਸੀ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੇ ਓਵਰਡੋਜ਼ ਨਾਲ ਹੋਈ ਹੈ। ਪੁਲਿਸ ਦੁਆਰਾ ਮ੍ਰਿਤਕ ਦੇ ਚਾਚਾ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲੇ ਭੇਜ ਦਿੱਤਾ ਹੈ।

About The Author

Leave a Reply

Your email address will not be published. Required fields are marked *