USA ਦੇ ਗੁਰਦੁਵਾਰਿਆਂ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਤਲਾਸ਼ ਵਿੱਚ ਦਾਖਲ ਹੋਈ ਪੁਲਿਸ

ਵਾਸ਼ਿੰਗਟਨ-28 ਜਨਵਰੀ-ਅਮਰੀਕਾ ਵਿੱਚ ਡੋਨਾਲਡ ਟਰੰਪ ਦੁਆਰਾ ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਮਹੱਤਵਪੂਰਨ ਫੈਸਲੇ ਲਏ ਜਾ ਰਹੇ ਹਨ। ਇਹਨਾਂ ਫੈਸਲਿਆਂ ਵਿੱਚੋਂ ਅਮਰੀਕਾ ਵਿੱਚ ਗੈਰ ਕਾਨੂੰਨੀ ਢੰਗ ਨਾਲ ਵੱਸ ਰਹੇ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦਾ ਫੈਸਲਾ ਵੀ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।ਇਸ ਦੌਰਾਨ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇ ਸੋਮਵਾਰ ਨੂੰ ਨਿਊਯਾਰਕ ਅਤੇ ਨਿਊਜਰਸੀ ਦੇ ਕੁਝ ਗੁਰਦੁਆਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ‘ਤੇ ਸਿੱਖ ਜਥੇਬੰਦੀਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀਆਂ ਗਤੀਵਿਧੀਆਂ ਉਨ੍ਹਾਂ ਦੇ ਧਰਮ ਦੀ ਪਵਿੱਤਰਤਾ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ।
SALDF ਨੇ ਕਿਹਾ ਕਿ ਗੁਰਦੁਆਰੇ ਸਿਰਫ਼ ਪੂਜਾ ਸਥਾਨ ਨਹੀਂ ਹਨ; ਉਹ ਕਮਿਊਨਿਟੀ ਸੈਂਟਰ ਹਨ ਜੋ ਸਿੱਖਾਂ ਅਤੇ ਹੋਰ ਭਾਈਚਾਰਿਆਂ ਦੇ ਲੋਕਾਂ ਨੂੰ ਰਿਹਾਇਸ਼, ਭੋਜਨ ਅਤੇ ਆਤਮਿਕ ਸ਼ਾਂਤੀ ਪ੍ਰਦਾਨ ਕਰਦੇ ਹਨ। ਇਨ੍ਹਾਂ ਥਾਵਾਂ ‘ਤੇ ਕਾਰਵਾਈ ਕਰਨਾ ਸਾਡੇ ਵਿਸ਼ਵਾਸ ਦੀ ਪਵਿੱਤਰਤਾ ਨੂੰ ਖ਼ਤਰੇ ਵਿਚ ਪਾਉਂਦਾ ਹੈ।
ਜਾਂਚ ਕਰਨਾ ਕੋਈ ਬੁਰੀ ਗੱਲ ਨਹੀਂ ਹੈ।