ਕੈਲਾਸ਼ ਮਾਨਸਰੋਵਰ ਯਾਤਰਾ ਮੁੜ ਸ਼ੁਰੂ

0
Prime khabar Punjab Kailash

ਨਵੀਂ ਦਿੱਲੀ-28 ਜਨਵਰੀ-ਭਾਰਤ ਅਤੇ ਚੀਨ ਕੈਲਾਸ਼ ਮਾਨਸਰੋਵਰ ਯਾਤਰਾ ਮੁੜ ਸ਼ੁਰੂ ਕਰਨ ਲਈ ਸਹਿਮਤ ਹੋ ਗਏ ਹਨ। ਇਹ ਜਾਣਕਾਰੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਾਂਝੀ ਕੀਤੀ ਹੈ। ਭਾਰਤ ਅਤੇ ਚੀਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ। ਸਾਲ 2020 ਤੋਂ ਭਾਰਤੀਆਂ ਲਈ ਯਾਤਰਾ ਦੇ ਦੋਵੇਂ ਅਧਿਕਾਰਤ ਰਸਤੇ ਬੰਦ ਹਨ। ਅਜਿਹੇ ਵਿਚ ਇਹ ਯਾਤਰਾ ਜੇਕਰ ਮੁੜ ਸ਼ੁਰੂ ਹੁੰਦੀ ਹੈ ਤਾਂ ਇਹ ਸ਼ਿਵ ਭਗਤਾਂ ਲਈ ਇੱਕ ਵੱਡੀ ਖੁਸ਼ੀ ਦੀ ਗੱਲ ਹੋਵੇਗੀ। ਸਨਾਤਨ ਗ੍ਰੰਥਾਂ ਅਨੁਸਾਰ ਕੈਲਾਸ਼ ਮਾਨਸਰੋਵਰ ਭਗਵਾਨ ਸ਼ਿਵ ਦਾ ਨਿਵਾਸ ਹੈ। ਇਸੇ ਕਰਕੇ ਵੱਡੀ ਗਿਣਤੀ ਵਿੱਚ ਲੋਕ ਕੈਲਾਸ਼ ਮਾਨਸਰੋਵਰ ਦੇ ਦਰਸ਼ਨਾਂ ਲਈ ਆਉਂਦੇ ਹਨ। ਦੂਜੇ ਪਾਸੇ, ਕੋਵਿਡ ਕਾਲ ਯਾਨੀ 2020 ਦੌਰਾਨ ਭਾਰਤ ਅਤੇ ਚੀਨ ਵਿਚਕਾਰ ਬੰਦ ਸਿੱਧੀਆਂ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਲਈ ਸਹਿਮਤੀ ਬਣੀ ਹੈ।
ਕੈਲਾਸ਼ ਮਾਨਸਰੋਵਰ ਦੀ ਯਾਤਰਾ ਤੋਂ ਇਲਾਵਾ, ਦੋਵਾਂ ਦੇਸ਼ਾਂ ਨੇ ਕੋਵਿਡ ਦੇ ਸਮੇਂ ਤੋਂ ਬੰਦ ਪਈਆਂ ਸਿੱਧੀਆਂ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਵੀ ਦਿੱਤੀ ਹੈ। ਅਜਿਹੇ ‘ਚ ਇਹ ਫੈਸਲਾ ਭਾਰਤ ਅਤੇ ਚੀਨ ਵਿਚਾਲੇ ਯਾਤਰਾ ਕਰਨ ਵਾਲੇ ਲੋਕਾਂ ਲਈ ਫਾਇਦੇਮੰਦ ਹੋਵੇਗਾ।

About The Author

Leave a Reply

Your email address will not be published. Required fields are marked *