31 ਜਨਵਰੀ ਨੂੰ ਬਰਨਾਲਾ ਵਿਖੇ ਪਲੇਸਮੈਂਟ ਕੈਂਪ

ਬਰਨਾਲਾ-29 ਜਨਵਰੀ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਪਲੇਸਮੈਂਟ ਕੈਂਪ 31 ਜਨਵਰੀ 2025 (ਦਿਨ ਸ਼ੁੱਕਰਵਾਰ ) ਨੂੰ ਸਰਕਾਰੀ ਆਈ.ਟੀ.ਆਈ.(ਲੜਕੇ) ਬਰਨਾਲਾ ਵਿਖੇ ਲਗਾਇਆ ਜਾ ਰਿਹਾ ਹੈ ਜਿਸ ਵਿੱਚ 50 ਤੋਂ ਵੱਧ ਵੱਖ ਵੱਖ ਅਸਾਮੀਆਂ ਲਈ ਅਪਲਾਈ ਕੀਤਾ ਜਾ ਸਕਦਾ ਹੈ ।
ਇਸ ਸਬੰਧੀ ਜਾਣਕਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਇਹ ਨੌਕਰੀ ਮੇਲਾ ਸਵੇਰ 10 ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਭਾਗ ਲੈ ਰਹੀਆਂ ਹਨ, ਜਿਵੇਂ ਕਿ ਗੁਰੂ ਨਾਨਕ ਐਗਰੀ ਇੰਜ. ਵਰਕਸ, ਪਨੇਸਰ ਐਗਰੋ ਟੈਕ, ਸਟੈਂਡਰਡ ਕਾਰਪੋਰੇਸ਼ਨ ਇੰਡੀਆ ਲਿਮਟਿਡ। ਇਨ੍ਹਾਂ ਕੰਪਨੀਆਂ ਵਿੱਚ ਵੱਖ-ਵੱਖ ਨੌਕਰੀਆਂ ਜਿਵੇਂ ਕਿ ਵੈਲਡਰ, ਫਿਟਰ, ਟਰਨਰ, ਸੀ.ਐਨ.ਸੀ. ਉਪਰੇਟਰ ਆਦਿ ਲਈ 50 ਤੋਂ ਵੱਧ ਅਸਾਮੀਆਂ ਲਈ ਪ੍ਰਾਰਥੀਆਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਵੈਲਡਰ, ਫਿਟਰ,ਟਰਨਰ, ਸੀ.ਐਨ.ਸੀ. ਉਪਰੇਟਰ ਟ੍ਰੇਡ ਪਾਸ ਆਈ.ਟੀ.ਆਈ ਯੋਗਤਾ ਵਾਲੇ (ਸਿਰਫ ਲੜਕੇ) ਪ੍ਰਾਰਥੀ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ ਘੱਟੋ-ਘੱਟ 18 ਹੋਣੀ ਚਾਹੀਦੀ ਹੈ।
ਉਨ੍ਹਾਂ ਬਰਨਾਲਾ ਦੇ ਰੋਜਗਾਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ। ਨੌਕਰੀ ਲੈਣ ਲਈ ਚਾਹਵਾਨ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਾਰੇ ਸਰਟੀਫਿਕੇਟ, ਅਧਾਰ ਕਾਰਡ ਅਤੇ ਬਾਇਓਡਾਟਾ ਆਦਿ ਨਾਲ ਲੈ ਕੇ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ। ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਹੇਠਾਂ ਦਿੱਤੇ ਕਿਊ ਆਰ ਕੋਡ ਨੂੰ ਸਕੈਨ ਕਰਕੇ ਰਜਿਸਟਰ ਕਰ ਸਕਦੇ ਹਨ।

ਪਲੇਸਮੈਂਟ ਕੈਂਪ ਲਈ ਰਜਿਸਟਰ ਕਰਨ ਦੀ ਆਖਰੀ ਤਾਰੀਖ 30 ਜਨਵਰੀ 2025 ਸ਼ਾਮ 5 ਵਜੇ ਤੱਕ ਹੈ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਇਨ ਨੰਬਰ 94170-39072 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
