30 ਜਨਵਰੀ ਨੂੰ ਕਲੈਰੀਕਲ ਅਸਾਮੀਆਂ ਲਈ ਪਲੇਸਮੈਂਟ ਕੈਂਪ

0
Prime khabar Punjab Unemployment

ਬਰਨਾਲਾ-29 ਜਨਵਰੀ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਗਲੋਬਸ ਵੇਅਰਹਾਊਸ/ਟ੍ਰੇਡਿੰਗ ਪ੍ਰਾਈਵੇਟ ਲਿਮਟਿਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 30.01.2025 (ਦਿਨ ਵੀਰਵਾਰ) ਨੂੰ ਸਵੇਰੇ 10:00 ਵਜੇ ਤੋਂ 02:00 ਤੱਕ ਸਟੇਸ਼ਨ ਮੈਨੇਜਰ, ਟੈਕਨੀਕਲ ਅਸਿਸਟੈਂਟ, ਗਡਾਊਨ ਅਸਿਸਟੈਂਟ/ਗਡਾਊਨ ਕਲਰਕ ਦੀਆਂ ਅਸਾਮੀਆਂ (ਸਿਰਫ ਲੜਕਿਆਂ ਲਈ) ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਬਰਨਾਲਾ ਮੈਡਮ ਨਵਜੋਤ ਕੌਰ ਨੇ ਦੱਸਿਆ ਕਿ ਉਕਤ ਅਸਾਮੀਆਂ ਲਈ ਯੋਗਤਾ ਘੱਟੋ-ਘੱਟ 12ਵੀਂ ਕੰਪਿਊਟਰ ਨਾਲ ਪਾਸ,/ਗ੍ਰੈਜੂਏਟ, ਪੋਸਟ ਗ੍ਰੈਜੂਏਸ਼ਨ, ਅਤੇ ਬੀ.ਐਸ.ਸੀ. ਐਗਰੀਕਲਚਰ ਹੈ ਅਤੇ ਉਮਰ ਹੱਦ 18 ਤੋਂ 45 ਸਾਲ ਹੈ।
ਇੰਟਰਵਿਊ ਦੌਰਾਨ ਪ੍ਰਾਰਥੀਆਂ ਕੋਲ ਰਜ਼ਿਊਮ ਹੋਣਾ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈਸ ਵਿੱਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 9417039072 ‘ਤੇ ਸੰਪਰਕ ਕਰੋ

Durga Photostat

About The Author

Leave a Reply

Your email address will not be published. Required fields are marked *