ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵੱਲੋਂ ਦਾਖ਼ਲਾ ਮੁਹਿੰਮ ਸ਼ੁਰੂ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦਾ ਸਟਾਫ਼ ਦਾਖ਼ਲਾ ਮੁਹਿੰਮ ਦੌਰਾਨ ਲੋਕਾਂ ਨੂੰ ਮਿਲਦੇ ਹੋਏ ।
ਹੰਡਿਆਇਆ-30ਜਨਵਰੀ- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵੱਲੋਂ ਨਵੇਂ ਸੈਸ਼ਨ ਲਈ ਦਾਖ਼ਲਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ । ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀਮਤੀ ਮਲਕਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰ. ਬਰਜਿੰਦਰਪਾਲ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਹੇਠ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਸ੍ਰ ਰਣਜੀਤ ਸਿੰਘ ਜੰਡੂ ਦੀ ਦੇਖ-ਰੇਖ ਦਾਖ਼ਲਾ ਮੁਹਿੰਮ ਸ਼ੁਰੂ ਕਰਕੇ ਨਵੇਂ ਸੈਸ਼ਨ ਦੇ ਦਾਖਲਿਆਂ ਲਈ ਘਰ ਘਰ ਜਾ ਕੇ ਲੋਕਾਂ ਨੂੰ ਆਪਣੇ ਬੱਚਿਆਂ ਦਾ ਸਕੂਲ ਵਿਚ ਦਾਖ਼ਲਾ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਸਕੂਲ ਇੰਚਾਰਜ ਸ੍ਰ ਰਣਜੀਤ ਸਿੰਘ ਜੰਡੂ ਨੇ ਦੱਸਿਆ ਕਿ ਸਕੂਲ ਦਾਖ਼ਲਾ ਨੋਡਲ ਮੈਡਮ ਸਵਾਤੀ ਅਤੇ ਸਮੂਹ ਸਟਾਫ਼ ਵੱਲੋਂ ਇਸ ਮੁਹਿੰਮ ਰਾਹੀ ਸਕੂਲ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਲਿਜਾ ਕੇ ਦਾਖ਼ਲਾ ਵਧਾਉਣ ਵਿਚ ਯੋਗਦਾਨ ਪਾਇਆ ਜਾ ਰਿਹਾ ਹੈ । ਇਸ ਮੌਕੇ ਲੈਕਚਰਾਰ ਗੁਰਲਾਲ ਸਿੰਘ ਬੋਪਾਰਾਏ, ਪ੍ਰਿਤਪਾਲ ਸਿੰਘ, ਬਲਜੀਤ ਸਿੰਘ ਅਕਲੀਆ, ਮਨਦੀਪ ਸ਼ਰਮਾ, ਪੂਨਮ ਸ਼ਰਮਾ, ਨੇਹਾ ਗਰਗ, ਰੀਤੂ, ਪ੍ਰਿਯੰਕਾ ਰਾਣੀ, ਅਮੀਤੁ, ਕਿਰਨ ਜੋਸ਼ੀ, ਸੁਮਨ ਰਾਣੀ, ਰਾਹੁਲ ਸ਼ਰਮਾ ਅਤੇ ਸਮੂਹ ਸਟਾਫ਼ ਹਾਜ਼ਰ ਸੀ।