ਪਿਸਤੋਲ ਦੀ ਨੋਕ ਤੇ ਲੁੱਟੇ ਦੋ ਲੱਖ ਰੁਪਏ

0
Prime Punjab Pistol

Gun pointed at camera in close-up. Pistol in hand in dark. Criminal with dangerous firearm. Attack or defense.

ਬਠਿੰਡਾ-31 ਜਨਵਰੀ-ਬੀਤੇ ਕੱਲ ਦਿਨ ਦਿਹਾੜੇ ਪਿਸਤੌਲ ਦੀ ਨੋਕ ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਲੁਟੇਰਿਆਂ ਦੁਆਰਾ ਸਕੂਟਰੀ ਸਵਾਰ ਤੋਂ 2 ਲੱਖ ਰੁਪਏ ਲੁੱਟੇ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਕੱਲ੍ਹ ਦੁਪਹਿਰ ਤੋਂ ਬਾਅਦ ਤਲਵੰਡੀ ਸਾਬੋ ਵਾਸੀ ਗੁਰਜੀਤ ਸਿੰਘ ਆਪਣੀ ਸਕੂਟੀ ‘ਤੇ ਸਵਾਰ ਹੋਕੇ ਤਲਵੰਡੀ ਸਾਬੋ ਤੋਂ ਬਠਿੰਡਾ ਵੱਲ ਆ ਰਹੇ ਸਨ। ਜਦੋਂ ਉਹ ਲਿਟਲ ਫਲਾਵਰ ਸਕੂਲ, ਪਿੰਡ ਕੋਟਸ਼ਮੀਰ (ਬਠਿੰਡਾ-ਤਲਵੰਡੀ ਸਾਬੋ ਰੋਡ) ਦੇ ਕੋਲ ਪਹੁੰਚੇ, ਤਾਂ ਇਸ ਦੌਰਾਨ 2 ਅਣਪਛਾਤੇ ਵਿਅਕਤੀ ਸਪਲੈਂਡਰ ਮੋਟਰਸਾਈਕਲ ‘ਤੇ ਆਏ ਅਤੇ ਗੁਰਜੀਤ ਸਿੰਘ ਨੂੰ ਜ਼ਬਰਦਸਤੀ ਰੋਕਿਆ। ਪਿਸਤੌਲ ਵਿਖਾ ਕੇ 2 ਲੱਖ ਰੁਪਏ ਦੀ ਨਕਦੀ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਮਾਮਲੇ ਦੀ ਜਾਣਕਾਰੀ ਪੀੜਤ ਵਿਅਕਤੀ ਨੇ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Durga Photostat

About The Author

Leave a Reply

Your email address will not be published. Required fields are marked *