ਸੈਕੰਡਰੀ ਸਕੂਲ ਹੰਡਿਆਇਆ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ

ਹੰਡਿਆਇਆ-05 ਫਰਵਰੀ -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਮਿਲਣੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ । ਸਕੂਲ ਇੰਚਾਰਜ ਰਣਜੀਤ ਸਿੰਘ ਜੰਡੂ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜੀ ਆਇਆਂ ਆਖਿਆ ਅਤੇ ਜਮਾਤ ਇੰਚਾਰਜਾਂ ਨੇ ਵਿਦਿਆਰਥੀਆਂ ਦੇ ਹੁਣ ਤੱਕ ਪ੍ਰੀਖਿਆਵਾਂ ਦਾ ਮੁਲਾਂਕਣ ਕਰਦਿਆਂ ਸਲਾਨਾ ਪ੍ਰੀਖਿਆ ਵਿਚ ਚੰਗੀ ਕਾਰਗੁਜ਼ਾਰੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਮਲਕਾ ਰਾਣੀ ਨੇ ਅਚਨਚੇਤ ਦੌਰਾ ਕੀਤਾ । ਉਨ੍ਹਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਪੜ੍ਹਾਈ ਸਬੰਧੀ ਅਤੇ ਸਕੂਲ ਦੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ । ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਪਹਿਲੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਸਕਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਲੈਕ. ਗੁਰਲਾਲ ਸਿੰਘ ਬੋਪਾਰਾਏ ਕਲਾਂ, ਸਵਾਤੀ, ਬਲਜੀਤ ਸਿੰਘ ਅਕਲੀਆ, ਪ੍ਰਿਤਪਾਲ ਸਿੰਘ, ਰੁਪਿੰਦਰ ਸਿੰਘ, ਮਨਦੀਪ ਸ਼ਰਮਾ, ਪੂਨਮ ਸ਼ਰਮਾ ਅਤੇ ਸਮੂਹ ਸਟਾਫ਼ ਹਾਜ਼ਰ ਸੀ।
