ਦਿੱਲੀ ਵਿੱਚ ਸੱਤਾ ਬਦਲਣ ਤੋਂ ਬਾਅਦ ਕਰਪਟ ਅਧਿਕਾਰੀਆਂ ਦੇ ਖਿਲਾਫ ਐਕਸ਼ਨ ਸ਼ੁਰੂ….

ਦਿੱਲੀ-12ਫਰਵਰੀ-ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਕਰਪਟ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਹੋਣੀ ਸ਼ੁਰੂ ਹੋ ਗਈ ਹੈ। ਇਸੇ ਤਹਿਤ ਟਰਾਂਸਪੋਰਟ ਵਿਭਾਗ ਦੇ 6 ਅਧਿਕਾਰੀਆਂ ਨੂੰ ਸੀਬੀਆਈ ਦੁਆਰਾ ਗ੍ਰਿਫਤਾਰ ਕੀਤਾ ਗਿਆ ਹੈ। ਸੀਬੀਆਈ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹਨਾਂ ਅਧਿਕਾਰੀਆਂ ਖਿਲਾਫ ਪਹਿਲਾਂ ਤੋਂ ਹੀ ਸ਼ਿਕਾਇਤਾਂ ਆ ਰਹੀਆਂ ਸਨ। ਸ਼ਿਕਾਇਤਾਂ ਦੀ ਨਿਗਰਾਨੀ ਅਤੇ ਜਾਂਚ ਕਰਨ ਤੋਂ ਬਾਅਦ ਭਰਿਸ਼ਟਾਚਾਰ ਦੇ ਸੰਕੇਤ ਮਿਲਦੇ ਸਨ,ਜਿਸ ਤੋਂ ਬਾਅਦ ਹੀ ਇਹਨਾਂ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਭਰਿਸ਼ਟਾਚਾਰ ਦੇ ਅੰਦੇਸ਼ਾ ਕਾਰਨ ਹੀ ਦਿੱਲੀ ਚੁਣਾਵ ਦੇ ਨਤੀਜਿਆਂ ਤੋਂ ਬਾਅਦ ਦਿੱਲੀ ਸਿਵਲ ਸਕੱਤਰੇਤ ਨੂੰ ਪੁਲਿਸ ਨੇ ਸੀਲ ਕਰ ਦਿੱਤਾ ਸੀ ਤਾਂ ਜੋ ਕੋਈ ਵੀ ਦਸਤਾਵੇਜ਼ ਜਾਂ ਸੋਫਟ ਕਾਪੀ ਦਫਤਰ ਤੋਂ ਬਾਹਰ ਨਾ ਲਿਜਾਈ ਜਾ ਸਕੇ।

