ਬੜੀ ਧੂਮ ਧਾਮ ਨਾਲ ਮਨਾਇਆ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ

0
Prime khabar Punjab Sh Ravidas Jayanti

648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਖਵਾਏ ਪਾਠ ਦੇ ਪਾਏ ਭੋਗ

ਹੰਡਿਆਇਆ-12ਫਰਵਰੀ- ਭਗਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਸੈਦੋਪਤੀ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜਗਿਆਣਾ ਰੋਡ ਹੰਡਿਆਇਆ ਵਿਖੇ ਪਾਇਆ ਗਿਆ। ਗੁਰਦੁਆਰਾ ਕਮੇਟੀ ਦੇ ਮੀਤ ਪ੍ਰਧਾਨ ਸੁਖਦੇਵ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਆਯੋਜਨ ਸਮੂਹ ਸੈਦੋ ਪੱਤੀ ਦੇ ਇਲਾਕਾ ਨਿਵਾਸੀਆਂ ਵੱਲੋਂ ਆਪਸੀ ਸਹਿਯੋਗ ਨਾਲ ਕੀਤਾ ਗਿਆ ਹੈ।ਇਸ ਮੌਕੇ ਹਲਕਾ ਬਰਨਾਲਾ ਦੇ ਮੌਜੂਦਾ ਕਾਂਗਰਸੀ ਐਮਐਲਏ ਕੁਲਦੀਪ ਸਿੰਘ ਕਾਲਾ ਢਿੱਲੋ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਪਰਮਜੀਤ ਸਿੰਘ ਖਾਲਸਾ, ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ, ਗੁਰਦੀਪ ਸਿੰਘ ਬਾਠ, ਬਾਬੂ ਸਿੰਘ ਕਾਰ ਸੇਵਾ ਵਾਲੇ, ਪੱਤਰਕਾਰ ਬੰਧਨਤੋੜ ਸਿੰਘ, ਬਾਬਾ ਮਨਿੰਦਰ, ਐਮਸੀ ਰੂਪੀ ਕੌਰ, ਪ੍ਰਧਾਨ ਸਰਬਜੀਤ ਕੌਰ ਤੋਂ ਇਲਾਵਾ ਨਗਰ ਪੰਚਾਇਤ ਹੰਡਿਆਇਆ ਦੇ ਸਮੂਹ ਐਮਸੀ ਸਾਹਿਬਾਨ ਅਤੇ ਕਰਮਚਾਰੀਆਂ ਨੇ ਵੀ ਆਪਣੀ ਹਾਜ਼ਰੀ ਲਗਵਾਈ।ਭਗਤਾਂ ਨੇ ਬੜੀ ਧੂਮ ਧਾਮ ਨਾਲ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ। ਇਸ ਮੌਕੇ ਸੁਖਦੇਵ ਸਿੰਘ ਨਾਲ ਕਮੇਟੀ ਪ੍ਰਧਾਨ ਨਾਇਬ ਸਿੰਘ, ਖਜਾਨਚੀ ਰਣਜੀਤ ਸਿੰਘ, ਸਤਪਾਲ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਗੁਰਦੀਪ ਸਿੰਘ, ਡਾਕਟਰ ਜਸਵੀਰ ਸਿੰਘ, ਹਰਪਾਲ ਸਿੰਘ, ਜਸਵੀਰ ਸਿੰਘ, ਜਗਦੇਵ ਮਿਸਤਰੀ, ਸੁਰਜੀਤ ਸਿੰਘ ਬੋਗੜ, ਬੂਟਾ ਸਿੰਘ,ਸੁਖਵਿੰਦਰ ਸਿੰਘ ਕਾਕਾ ਤੋ ਇਲਾਵਾ ਸਮੂਹ ਮੁਹੱਲਾ ਨਿਵਾਸੀ ਮੌਜੂਦ ਸਨ।

About The Author

Leave a Reply

Your email address will not be published. Required fields are marked *