ਸੀ੍ ਗੁਰੂ ਰਵਿਦਾਸ ਮਹਾਰਾਜ ਜੀ ਦਾ 648ਵੇਂ ਅਵਤਾਰ ਦਿਹਾੜਾ ਗੁਰਸੇਵਕ ਨਗਰ ਵਿਖੇ ਸ਼ਰਧਾ ਪੂਰਵਕ ਮਨਾਇਆ

ਜਿਨ੍ਹਾ ਭਗਤਾਂ ਨੇ ਸਮਾਜ ਸੁਧਾਰ ਵਿਚ ਵੱਡਮੁਲਾ ਯੋਗਦਾਨ ਪਾਇਆ ਹੈ, ਉਨ੍ਹਾ ਵਿਚੋ ਭਗਤ ਰਵਿਦਾਸ ਜੀ ਦਾ ਅਹਿਮ ਸਥਾਨ ਹੈ – ਖ਼ਾਲਸਾ
ਬਰਨਾਲਾ-13 ਫ਼ਰਵਰੀ- ਗੁਰਸੇਵਕ ਨਗਰ ਧਨੌਲਾ ਰੋਡ ਬਰਨਾਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ 648 ਵਾਂ ਅਵਤਾਰ ਦਿਹਾੜਾ ਪ੍ਰਧਾਨ ਮਲਕੀਤ ਸਿੰਘ ਸੰਧੂ, ਦੀ ਯੋਗ ਅਗਵਾਈ ਹੇਠ ਸਮੂਹ ਮੈਂਬਰ ਸਹਿਬਾਨ ਵੱਲੋਂ ਸਰਧਾ ਪੂਰਵਕ ਮਨਾਇਆ ਗਿਆ। ਇਸ ਮੋਕੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਸੀਨੀਅਰ ਐਡਵੋਕੇਟ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸਰਦਾਰ ਰਾਜਦੇਵ ਸਿੰਘ ਖ਼ਾਲਸਾ ਜੀ ਨੇ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਉਦਿਂਆ ਕਿਹਾ ਕਿ ਪ੍ਰਭੁ ਭਗਤੀ ਦੇ ਨਾਲ ਨਾਲ ਜਿਨ੍ਹਾ ਭਗਤਾਂ ਨੇ ਸਮਾਜ ਸੁਧਾਰ ਵਿਚ ਵੱਡਮੁਲਾ ਯੋਗਦਾਨ ਪਾਇਆ ਹੈ, ਉਨ੍ਹਾ ਵਿਚੋ ਭਗਤ ਰਵਿਦਾਸ ਜੀ ਦਾ ਅਹਿਮ ਸਥਾਨ ਹੈ। ਭਗਤ ਰਵਿਦਾਸ ਦਾ ਜਨਮ 1377-1378 ਚੋਧਵੀਂ ਸਦੀ ਵਿਚ ਪਿਤਾ ਸੰਤੋਖ ਦਾਸ ਜੀ ਦੇ ਘਰ ਮਾਤਾ ਕੌਸ ਦੇਵੀ ਜੀ ਦੀ ਕੁਖੋਂ ਕਾਂਸ਼ੀ, ਬਨਾਰਸ ਵਿਖੇ ਹੋਇਆ। ਭਗਤ ਰਵਿਦਾਸ ਜੀ ਨੂੰ ਗੁਰੂ ਰਵੀਦਾਸ, ਭਗਤ ਰਵਿਦਾਸ ਜੀ, ਸੰਤ ਰਵੀਦਾਸ, ਰੈਦਾਸ, ਰੋਹੀਦਾਸ ਅਤੇ ਰੂਹੀਦਾਸ ਆਦਿ ਕਈ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ। ਉਨਾ ਦੱਸਿਆ ਕਿ ਭਗਤ ਰਵਿਦਾਸ ਨੇ ਸਮਾਜ ਵਿਚ ਅਜਿਹੀਆਂ ਫੈਲੀਆਂ ਕੁਰੀਤੀਆਂ ਨੂੰ ਬੜੀ ਸ਼ਿਦਤ ਨਾਲ ਮਹਿਸੂਸ ਕੀਤਾ ਤੇ ਇਸ ਭੇਦ -ਭਾਵ ਨੂੰ ਤਾਰਕਿਕ ਅਤੇ ਦਲੀਲ ਭਰਪੂਰ ਢੰਗ ਨਾਲ ਖੰਡਿਤ ਕਰਦੇ ਕੇਵਲ ਪ੍ਰਮਾਤਮਾ ਦੇ ਭਗਤ ਨੂੰ ਸਭ ਤੋ ਉਚਾ ਦਰਜਾ ਦਿਤਾ। ਉਨ੍ਹਾ ਦਾ ਕਥਨ ਹੈ ਕਿ ਮਨੁਖ ਅੰਦਰ ਡਰ, ਚਿੰਤ, ਗਰੀਬੀ, ਦੁਖ ,ਗਿਰਾਵਟ, ਦੁਬਿਧਾ, ਜੋ ਮਧਕਾਲੀ ਸਮਾਜ ਦੀਆਂ ਸਮਸਿਆਵਾਂ ਸਨ, ਜਿਸ ਨਾਲ ਮਨੁਖ ਮਾਨਸਿਕ ਤੋਰ ਤੇ ਕਮਜ਼ੋਰ ਹੋ ਜਾਂਦਾ ਹੈ ਤੇ ਉਸ ਨੂੰ ਪਤਨ ਦੇ ਰਸਤੇ ਤੇ ਪਾਉਂਦਾ ਹੈ। ਇਸ ਮੋਕੇ ਵੱਡੀ ਗਿਣਤੀ ਵਿਚ ਜੁੜੀਆ ਸੰਗਤਾ ਨੇ ਹਾਜਰੀ ਭਰੀ। ਇਸ ਮੋਕੇ ਅਵਤਾਰ ਸਿੰਘ ਸੰਧੂ ਪੀ ਏ ਸ੍ਰ ਖਾਲਸਾ, ਕੁਲਦੀਪ ਸਿੰਘ ਡਾਂਗੋ, ਕਰਮਜੀਤ ਸਿੰਘ ਜੱਗੀ, ਮਨਬੀਰ ਸਿੰਘ ਸੰਧੂ, ਸ਼ੇਰ ਸਿੰਘ, ਜੋਰਾ ਸਿੰਘ ਚੌਹਾਨ, ਬਾਲਮ ਸਿੰਘ ਫੌਜੀ, ਸੁਖਬੀਰ ਸਿੰਘ ਚੌਹਾਨ, ਵੀਰਪਾਲ ਸਿੰਘ, ਗੁਰਸੇਵਕ ਸਿੰਘ ਕਮਲ, ਕਮਲਜੀਤ ਸਿੰਘ ਸੰਧੂ, ਕੁਲਵਿੰਦਰ ਸਿੰਘ ਕਾਲਾ, ਜਗਸੀਰ ਸਿੰਘ ਜੱਗੂ, ਰਾਮ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਬਲਵਿੰਦਰ ਸਿੰਘ ਬੱਬੀ, ਸੁਖਦੀਪ ਸਿੰਘ ਸੈਵੀ, ਗੁਰਤੇਜ ਸਿੰਘ ਤੇਜੀ, ਲਵਪ੍ਰੀਤ ਸਿੰਘ ਲਵੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।