ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ…….

ਧੂਰੀ-18 ਫ਼ਰਵਰੀ-ਧੂਰੀ ਵਿਖੇ ਇੱਕ ਵਿਅਕਤੀ ਦੁਆਰਾ ਜਹਰੀਲੀ ਚੀਜ਼ ਖਾ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਪ੍ਰਵੀਨ ਕੁਮਾਰ ਨੇ 15 ਸਾਲ ਪਹਿਲਾਂ ਆਪਣੀ ਪਤਨੀ ਦੀ ਮੌਤ ਤੋਂ ਬਾਅਦ ਸੁਨੀਤਾ ਰਾਣੀ ਨਾਲ ਦੂਜਾ ਵਿਆਹ ਕਰਵਾਇਆ ਸੀ। ਪਰੰਤੂ ਵਿਆਹ ਦੇ ਕੁਝ ਸਮੇਂ ਬਾਅਦ ਹੀ ਘਰ ਵਿੱਚ ਕਲੇਸ਼ ਰਹਿਣ ਲੱਗ ਪਿਆ। ਸੁਨੀਤਾ ਰਾਣੀ ਦੇ ਮਾਤਾ ਪਿਤਾ ਵੀ ਉਸ ਦਾ ਹੀ ਸਾਥ ਦਿੰਦੇ। ਮ੍ਰਿਤਕ ਦੇ ਬੇਟੇ ਕਰਨਦੀਪ ਸਿੰਘ ਨੇ ਦੱਸਿਆ ਕਿ 12 ਫਰਵਰੀ ਨੂੰ ਉਸਦੇ ਪਿਤਾ ਨੇ ਉਸ ਨੂੰ ਦੱਸਿਆ ਸੀ ਕਿ ਉਸ ਦੀ ਮਤਰੇਈ ਮਾਂ ਅਤੇ ਸਹੁਰਾ ਪਰਿਵਾਰ ਨੇ ਉਸ ਨਾਲ ਕੁੱਟਮਾਰ ਕੀਤੀ ਹੈ। ਘਰੇਲੂ ਕਲੇਸ਼ ਤੋਂ ਪਰੇਸ਼ਾਨ ਹੋ ਦੇ 15 ਫਰਵਰੀ ਨੂੰ ਪ੍ਰਵੀਨ ਕੁਮਾਰ ਨੇ ਕੋਈ ਜਹਿਲੀ ਵਸਤੂ ਨਿਗਲ ਲਈ। ਹਾਲਤ ਗੰਭੀਰ ਹੋਣ ਕਾਰਨ ਉਸਨੂੰ ਹਸਪਤਾਲ ਲਿਜਾਇਆ ਗਿਆ ਪ੍ਰੰਤੂ ਉਸਨੂੰ ਬਚਾਇਆ ਨਹੀਂ ਜਾ ਸਕਿਆ। ਬੇਟੇ ਕਰਨਦੀਪ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਮਤਰੇਈ ਮਾਂ, ਸਹੁਰਾ ਤੇ ਸੱਸ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।