ਸਰਕਾਰੀ ਸਕੂਲ ਖੁੱਡੀ ਕਲਾਂ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ਵਿੱਚੋਂ ਤੀਸਰਾ ਸਥਾਨ ਹਾਸਿਲ ਕੀਤਾ

0
khudi

ਹੰਡਿਆਇਆ-18ਫਰਵਰੀ-ਸਰਕਾਰੀ ਸਕੂਲ ਖੁੱਡੀ ਕਲਾਂ ਵਿੱਚ ਵਿਭਾਗ ਵੱਲੋਂ ਨੌਵੀਂ ਕਲਾਸ ਤੋਂ ਲੈ ਕੇ ਬਾਰਵੀਂ ਕਲਾਸ ਤੱਕ ਦੀਆਂ ਵਿਦਿਆਰਥਣਾਂ ਨੂੰ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਸਕੀਮ ਤਹਿਤ ਕਰਾਟਿਆਂ ਦੀ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਦੌਰਾਨ ਕੋਚ ਹਰਪ੍ਰੀਤ ਸਿੰਘ ਤੋਂ ਟ੍ਰੇਨਿੰਗ ਲੈ ਕੇ ਵਿਦਿਆਰਥਣਾਂ ਨੇ ਇਸ ਕਰਾਟੇ ਚੈਂਪੀਅਨਸ਼ਿਪ ਵਿੱਚ ਭਾਗ ਲਿਆ । ਜਿਸ ਵਿੱਚ ਬਲਾਕ ਪੱਧਰ ‘ ਤੇ ਮੈਡਮ ਮਨਇੰਦਰ ਕੌਰ ਦੀ ਅਗਵਾਈ ਵਿੱਚ ਵੱਖ ਵੱਖ ਵਰਗਾਂ ਦੇ ਮੁਕਾਬਲਿਆਂ ਦੌਰਾਨ ਗੁਰਲੀਨ ਕੌਰ ਅਤੇ ਵੀਰਪਾਲ ਕੌਰ ਨੇ ਵਧੀਆ ਕਾਰਗੁਜ਼ਾਰੀ ਦਿਖਾ ਕੇ ਦੂਸਰਾ ਸਥਾਨ ਅਤੇ ਸਨੇਹਾ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤੋਂ ਬਾਅਦ ਜਿਲਾ ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਮੈਡਮ ਸਰਨਜੀਤ ਕੌਰ ਦੀ ਯੋਗ ਅਗਵਾਈ ਵਿੱਚ ਵਿਦਿਆਰਥਣ ਗੁਰਲੀਨ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਸਕੂਲ ਇੰਚਾਰਜ ਮੈਡਮ ਅਵਿਨਾਸ਼ ਕੌਰ ਅਤੇ ਸਮੂਹ ਸਟਾਫ ਮੈਂਬਰਜ਼ ਵੱਲੋਂ ਇਹਨਾਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀ .ਪੀ .ਈ. ਮਨਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਮੌਕਿਆਂ ਦਾ ਲਾਭ ਉਠਾਉਂਦੇ ਹੋਏ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਮੈਡਮ ਸ਼ਰਨਜੀਤ ਕੌਰ ਨੇ ਕਿਹਾ ਕਿ ਕਰਾਟੇ ਸਿੱਖਣਾ ਅੱਜ ਸਮੇਂ ਦੀ ਲੋੜ ਹੈ ਹਰ ਲੜਕੀ ਨੂੰ ਆਤਮਨਿਰਭਰ ਬਣਨਾ ਜਰੂਰੀ ਹੈ।ਅਖੀਰ ਵਿੱਚ ਮੈਡਮ ਅਵਿਨਾਸ਼ ਕੌਰ ਜੀ ਨੇ ਬੱਚੇ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਸਮੇਂ ਸਮੇਂ ਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਆ ।

About The Author

Leave a Reply

Your email address will not be published. Required fields are marked *