ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ……

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵੱਖ ਵੱਖ ਵਿਭਾਗਾਂ ਬਾਰੇ ਜਾਣਕਾਰੀ ਹਾਸਲ ਕੀਤੀ
ਬਰਨਾਲਾ-19 ਫਰਵਰੀ-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਵੱਲੋਂ ਸਕੂਲ ਇੰਚਾਰਜ ਅਵਿਨਾਸ਼ ਕੌਰ ਦੀ ਅਗਵਾਈ ਅਤੇ ਲੈਕਚਰਾਰ ਹਰਬੰਸ ਸਿੰਘ, ਲੈਕਚਰਾਰ ਮੱਖਣ ਸਿੰਘ,ਲੈਕਚਰਾਰ ਰਾਜੀਵ ਕੁਮਾਰ, ਮੈਡਮ ਸ਼ਿਵਾਨੀ ਤੇ ਰੁਪਿੰਦਰ ਕੌਰ ਜਟਾਣਾ ਦੀ ਦੇਖ ਰੇਖ ਹੇਠ ਬਾਰ੍ਹਵੀਂ ਜਮਾਤ ਦੇ ਕਾਮਰਸ ਤੇ ਸਾਇੰਸ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਲਗਵਾਇਆ ਗਿਆ। ਪੰਜਾਬੀ ਯੂਨੀਵਰਸਿਟੀ ਵਿਖੇ ਵਿੱਦਿਅਕ ਟੂਰ ਤੇ ਗਏ ਵਿਦਿਆਰਥੀਆਂ ਨੂੰ ਵਿਸ਼ਵ ਪੰਜਾਬੀ ਕੇਂਦਰ ਦੇ ਮੁੱਖੀ ਡਾਕਟਰ ਭੀਮਇੰਦਰ ਸਿੰਘ ਦੁਆਰਾ ਸੰਬੋਧਨ ਕੀਤਾ ਗਿਆ ਤੇ ਯੂਨੀਵਰਸਿਟੀ ਬਾਰੇ ਵੱਖ-ਵੱਖ ਵਿਭਾਗਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਉਚੇਰੀ ਪੜ੍ਹਾਈ ਲਈ ਪ੍ਰੇਰਿਤ ਕੀਤਾ ਗਿਆ।

ਇਸ ਤੋਂ ਬਿਨਾਂ ਵਿਦਿਆਰਥੀਆਂ ਵੱਲੋਂ ਭਾਈ ਕਾਹਨ ਸਿੰਘ ਨਾਭਾ ਲਾਇਬਰੇਰੀ,ਮਿਊਜੀਅਮ ਅਤੇ ਆਰਟ ਗੈਲਰੀ,ਥੀਏਟਰ ਵਿਭਾਗ, ਕਲਾ ਭਵਨ,ਗੁਰੂ ਗੋਬਿੰਦ ਸਿੰਘ ਭਵਨ, ਯੂਕੋ ਯੂਨੀਵਰਸਿਟੀ ਇੰਜਨੀਅਰਿੰਗ ਕਾਲਜ, ਡੌਪਲਰ ਮੌਸਮ ਪ੍ਰਣਾਲੀ ਦਾ ਦੌਰਾ ਕਰਕੇ ਵੱਖ ਵੱਖ ਤਰ੍ਹਾਂ ਦੀ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਡਾ. ਗੁਰਜੰਟ ਸਿੰਘ ਇਲੈਕਟ੍ਰਾਨਿਕ ਵਿਭਾਗ ਤੇ ਸਾਹਿਤ ਖੋਜਾਰਥੀ ਸੋਨੂੰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਪੰਜਾਬੀ ਯੂਨੀਵਰਸਿਟੀ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।
