ਸਫਾਈ ਸੇਵਕਾਂ ਵੱਲੋਂ ਰੋਸ ਰੈਲੀ ਅਤੇ ਮੰਤਰੀ ਦੀ ਕੋਠੀ ਦਾ ਕੀਤਾ ਜਾਵੇਗਾ ਘਿਰਾਓ……
ਹੰਡਿਆਇਆ -24 ਫਰਵਰੀ- ਮਿਊਸੀਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖਿਲਾਫ 25 ਫਰਵਰੀ 2025 ਦਿਨ ਮੰਗਲਵਾਰ ਨੂੰ ਸਫਾਈ ਸੇਵਕ ਯੂਨੀਅਨ ਹੰਡਿਆਇਆ ਵੱਲੋਂ ਰੋਸ ਰੈਲੀ ਵਿੱਚ ਸ਼ਮੂਲੀਅਤ ਕਰਦੇ ਹੋਏ ਹੁਸ਼ਿਆਰਪੁਰ ਵਿਖੇ ਸਥਾਨਕ ਸਰਕਾਰਾਂ ਮੰਤਰੀ ਦੇ ਕੋਠੀ ਦਾ ਕਿਰਾਓ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਜੇ ਕੁਮਾਰ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਸਾਡੀ ਜਥੇਬੰਦੀ ਪੰਜਾਬ ਦੀ ਸਮੂਹ ਮਿਊਨਸੀਪਲ ਮੁਲਾਜ਼ਮਾਂ ਸਫਾਈ ਸੇਵਕਾਂ ਸੀਵਰ ਮੈਨਾ ਆਦਿ ਦੀਆਂ ਜਾਇਜ ਮੰਗਾਂ ਨੂੰ ਮੰਗਵਾਉਣ ਲਈ ਸੰਘਰਸ਼ ਕਰਦੀ ਆ ਰਹੀ ਹੈ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਜਾ ਰਿਹਾ। ਇਸ ਦੇ ਰੋਸ ਵਜੋਂ ਮਿਊਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਅਨੁਸਾਰ ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਭਰ ਵਿੱਚ ਸਮੂਹ ਮਿਊਨਸੀਪਲ ਮੁਲਾਜ਼ਮ ਤੇ ਸਫਾਈ ਸੇਵਕਾਂ, ਸੀਵਰ ਮੈਨਾ ਵੱਲੋਂ 25 ਫਰਵਰੀ 2025 ਦਿਨ ਮੰਗਲਵਾਰ ਨੂੰ ਹੁਸ਼ਿਆਰਪੁਰ ਵਿਖੇ ਰੋਸ ਰੈਲੀ ਅਤੇ ਸਥਾਨਕ ਸਰਕਾਰਾਂ ਮੰਤਰੀ ਦੀ ਕੋਠੀ ਦਾ ਘੇਰਾਓ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਨਾਲ ਮਦਨ ਲਾਲ, ਰਾਣੀ, ਨੀਤੂ ਰਾਣੀ, ਵਿਸ਼ਾਲ ਕੁਮਾਰ, ਰਵੀ ਕੁਮਾਰ, ਸਾਗਰ ਸਿੰਘ, ਕਿਰਨਾ, ਪੰਕਜ, ਸੰਜੈ, ਨਿਖਿਲ ਅਤੇ ਹੋਰ ਸਫਾਈ ਸੇਵਕ ਮੌਜੂਦ ਸਨ।