ਐਸਡੀਐਮ ਬਰਨਾਲਾ ਦੇ ਰਾਹੀਂ ਮੁੱਖ ਮੰਤਰੀ ਨੂੰ ਦਿੱਤਾ ਜਾਵੇਗਾ ਮੰਗ ਪੱਤਰ: ਸਕੱਤਰ ਕਾਮਰੇਡ ਬਲਵੀਰ ਸਿੰਘ

ਹੰਡਿਆਇਆ -26 ਫਰਵਰੀ- ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲਾ ਬਰਨਾਲਾ ਵੱਲੋਂ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ਤੇ ਖੇਤ ਮਜ਼ਦੂਰ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਐਸਡੀਐਮ ਬਰਨਾਲਾ ਦੇ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਜਿਲਾ ਬਰਨਾਲਾ ਦੇ ਸਕੱਤਰ ਕਾਮਰੇਡ ਬਲਵੀਰ ਸਿੰਘ ਹੰਡਿਆਇਆ ਨੇ ਦੱਸਿਆ ਕਿ ਇਸ ਮੰਗ ਪੱਤਰ ਨੂੰ ਦੇਣ ਲਈ ਜ਼ਿਲ੍ਹਾ ਬਰਨਾਲਾ ਦੇ ਬਹੁਤ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਸ਼ਾਮਿਲ ਹੋਣ ਲਈ ਤਿਆਰੀ ਕੀਤੀ ਗਈ ਹੈ। ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀਆਂ ਮੁੱਖ ਮੰਗਾਂ:
1)ਖੇਤ ਮਜ਼ਦੂਰਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦਿਓ
2) ਬੁਢਾਪਾ ਪੈਨਸ਼ਨ 2500 ਰੁਪਏ ਕੀਤੀ ਜਾਵੇ
3)ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 51 ਹਜਾਰ ਕੀਤੀ ਜਾਵੇ
4)ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਕੀਤੀ ਜਾਵੇ
5)ਮਨਰੇਗਾ ਮਜ਼ਦੂਰਾਂ ਅਤੇ ਖੇਤ ਮਜ਼ਦੂਰਾਂ ਨੂੰ ਲੋੜਿੰਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ
6)ਖੇਤ ਮਜ਼ਦੂਰਾਂ ਦਾ ਕਰਜਾ ਮਾਫ ਕੀਤਾ ਜਾਵੇ
7)ਜੋ ਮਨਰੇਗਾ ਮੁਲਾਜ਼ਮਾਂ 2008 ਤੋਂ ਕੰਮ ਕਰਦੇ ਨੇ ਉਹਨਾਂ ਨੂੰ ਪੱਕਾ ਕੀਤਾ ਜਾਵੇ